ਕਰੋਨਾ ਵਾਇਰਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਨੇ ਅੰਤਰ ਰਾਜੀ ਸਰਹੱਦਾ ਦੇ ਨਾਕਿਆਂ ਦਾ ਲਿਆ ਜਾਇਜਾ
,
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ:- ਜ਼ਿਲ੍ਹੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਦੀ ਮਾਹਮਾਰੀ ਤੋਂ ਬਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਅਹਿਮ ਫਰਜ ਹੈ, ਇਸ ਸਬੰਧੀ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸ਼ਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਇਹ ਜਾਣਕਾਰੀ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਲੱਗਦਿਆਂ ਹੱਦਾਂ ਦਾ ਨਿਰੀਖਣ ਕਰਨ ਉਪਰੰਤ ਦਿੱਤੀ।
ਉਹਨਾਂ ਜ਼ਿਲ੍ਹੇ ਨਾਲ ਲੱਗਦੇੇ ਨਾਕਿਆਂ ਦਾ ਦੌਰਾ ਕਰਦਿਆਂ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਖਤ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਕਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਨਾ ਕਰਨ ਦਿੱਤੀ ਜਾਵੇ ਅਤੇ ਬਾਹਰਲੇ ਰਾਜਾਂ ਅਤੇ ਦੂਸਰੇ ਜ਼ਿਲ੍ਹਿਆਂ ਦੇ ਲੋਕਾਂ ਨਜਾਇਜ ਜ਼ਿਲ੍ਹੇ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ ਅਤੇ ਹਰ ਵਿਅਕਤੀ ਦਾ ਆਧੁਨਿਕ ਯੰਤਰ ਨਾਲ ਸਕਰੀਨਿੰਗ ਤਾਪਮਾਨ ਚੈਕ ਕੀਤਾ ਜਾਵੇ। ਉਹਨਾਂ ਅੱਗੇ ਦੱਸਿਆਂ ਕਿ ਇਸ ਮਾਹਮਾਰੀ ਤੋਂ ਲੋਕਾਂ ਬਚਾਉਣ ਲਈ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਇਸ ਮਾਹਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਅੱਗੇ ਦੱਸਿਆਂ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਲੋਕਾ ਨੂੰ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਮੂੰਹ ਹਮੇਸ਼ਾ ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਸਮੇਂ ਸਮੇਂ ਤੇ ਸਾਬਣ ਨਾਲ ਹੱਥ ਧੋਂਦੇ ਰਹਿਣਾ ਚਾਹੀਦਾ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਾਹਮਾਰੀ ਤੋਂ ਬਚਣ ਲਈ ਹਮੇਸ਼ਾ ਸਾਫ ਸਫਾਈ ਦਾ ਖਿਆਲ ਰੱਖਿਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਆਪਣਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਲਿਆਂਵਾਲੀ ਤੋਂ ਕੰਦੂ ਖੇੜਾ ਤੱਕ ਅੰਤਰਰਾਜੀ ਸਰਹੱਦ ਦਾ ਦੌਰਾ ਕੀਤਾ ਅਤੇ ਨਾਕਿਆਂ ਦੀ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਨਾਲ ਸ੍ਰੀ ਗੋਪਾਲ ਸਿੰਘ ਐਸ.ਡੀ.ਐਮ ਮਲੋਟ, ਡੀ.ਐਸ.ਪੀ ਪਰਮਜੀਤ ਸਿੰਘ ਡੋਡ, ਨਾਇਬ ਤਹਿਸੀਲਦਾਰ ਲੰਬੀ ਵੀ ਮੌਜੂਦ ਸਨ।