ਜਿਲ੍ਹੇ ਵਿੱਚ ਵੱਧ ਰਹੇ ਕੋਰੋਨਾ ਦੇ ਮਰੀਜਾਂ ਕਾਰਨ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੋਰੋਨਾ ਤੋਂ ਬਚਣ ਲਈ ਹਦਾਇਤਾਂ ਜਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਜਿਲ੍ਹੇ ਵਿੱਚ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਾਰੀ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲ੍ਹੇ ਵਿੱਚ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਸਾਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ ਜਾਵੇ , ਇਕੱਠ ਵਾਲੀਆਂ ਥਾਂਵਾ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਹੋਰ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ ਤੇ ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ।

ਇਸ ਲਈ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ। ਕਿਸੇ ਵੀ ਵਿਅਕਤੀ ਨੂੰ ਖਾਂਸੀ, ਜ਼ੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸੰਬੰਧਿਤ ਵਿਅਕਤੀ ਟੈਸਟ ਜ਼ਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪੱਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪਿਛਲੇ ਦਿਨਾਂ ਵਿੱਚ ਕੋਵਿਡ ਕੇਸ ਰਿਪੋਰਟ ਹੋਏ ਹਨ ਜਿਸ ਕਾਰਨ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 18 ਹੋ ਗਈ ਹੈ। Author: Malout Live