Malout News

ਤਨਖਾਹਾਂ ਜਾਰੀ ਨਾ ਹੋਣ ਕਾਰਨ ਨਗਰ ਕੌਂਸਲ ਦੇ ਕਰਮਚਾਰੀਆਂ ‘ਚ ਪਾਇਆ ਗਿਆ ਭਾਰੀ ਰੋਸ

ਮਲੋਟ:- ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਵੈਟ ਜੀ.ਐੱਸ.ਟੀ ਦੀ ਰਕਮ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਨਗਰ ਕੌਂਸਲ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ ਮਹੀਨੇ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ। ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਗਿਆ। ਇਸ ਦੌਰਾਨ ਪੰਜਾਬ ਮਿਊਂਸੀਪਲ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ/ ਸਥਾਨਕ ਸਰਕਾਰ ਵਿਭਾਗ, ਪੰਜਾਬ ਨੂੰ ਬੇਨਤੀ ਕੀਤੀ ਗਈ ਕਿ ਜਲਦ ਤੋਂ ਜਲਦ ਵੈਟ/ਜੀ.ਐੱਸ.ਟੀ ਦੀ ਰਕਮ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਨੂੰ ਜਾਰੀ ਕੀਤੀ ਜਾਵੇ ਤਾਂ ਜੋ ਕਰਮਚਾਰੀਆਂ ਨੂੰ ਤਨਖਾਹਾਂ ਦਿੱਤੀਆ ਜਾ ਸਕਣ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਇਹ ਰਕਮ ਜਾਰੀ ਨਾ ਕੀਤੀ ਗਈ ਤਾਂ ਕਰਮਚਾਰੀ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ ਮਜ਼ਬੂਰ ਹੋਣਗੇ।

Author: Malout Live

Leave a Reply

Your email address will not be published. Required fields are marked *

Back to top button