ਪਲਸ ਪੋਲੀਓ ਮੁਹਿੰਮ ਦੌਰਾਨ ਬੀਤੇ ਦਿਨੀਂ ਬੂਥ ਲਗਾ ਕੇ ਪਿਲਾਈਆਂ ਗਈਆਂ ਪੋਲੀਓ ਬੂੰਦਾਂ
ਮਲੋਟ (ਲੰਬੀ): ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਵਜੀਤ ਸਿੰਘ ਗੁਲਾਟੀ ਐੱਸ.ਐੱਮ.ਓ ਲੰਬੀ ਦੀ ਅਗਵਾਈ ਹੇਠ ਡਾ. ਬਿਕਰਮਜੀਤ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਸੁਪਰਵਾਈਜ਼ਰਾਂ ਦੀ ਦੇਖ-ਰੇਖ ਹੇਠ ਵੈਕਸੀਨੇਟਰਾਂ ਨੇ 3 ਮਾਰਚ ਨੂੰ ਬਲਾਕ ਲੰਬੀ ਅਧੀਨ ਆਉਂਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਕੀਤਾ ਅਤੇ ਨੋਡਲ ਅਫਸਰ ਡਾ. ਸ਼ਕਤੀਪਾਲ ਨੇ ਦੱਸਿਆ ਕਿ ਅੱਜ ਤੋਂ ਦੋ ਦਿਨ ਟੀਮਾਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ।
ਉਨ੍ਹਾਂ ਟੀਮਾਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਪ੍ਰਿਤਪਾਲ ਸਿੰਘ ਤੂਰ ਐੱਸ.ਆਈ ਨੇ ਦੱਸਿਆ ਕਿ ਬਲਾਕ ਲੰਬੀ ਅਧੀਨ ਆਉਂਦੇ 0 ਤੋਂ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਨੂੰ ਸਹਿਯੋਗ ਦੇਣ ਅਤੇ ਆਪਣੀ ਜਿੰਮੇਵਾਰੀ ਵੀ ਨਿਭਾਉਣ। Author: Malout Live