ਵਿਸ਼ੇਸ਼ ਨਸਬੰਦੀ ਹਫਤੇ ਦੌਰਾਨ 4 ਦਸੰਬਰ ਤੱਕ ਸਿਵਲ ਹਸਪਤਾਲ ਮਲੋਟ ਵਿਖੇ ਰੋਜ਼ਾਨਾ ਕੀਤੇ ਜਾ ਰਹੇ ਹਨ ਨਸਬੰਦੀ ਕੇਸ- ਡਾ. ਰੀਟਾ ਬਾਲਾ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ 04 ਦਸੰਬਰ 2023 ਤੱਕ ਵਿਸ਼ੇਸ਼ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮਕਸਦ ਵੱਧਦੀ ਆਬਾਦੀ ਨੂੰ ਕਾਬੂ ਕਰਨ ਲਈ ਸੀਮਿਤ ਪਰਿਵਾਰ ਰੱਖਣਾ ਹੈ। ਇਸ ਦੌਰਾਨ ਪਹਿਲੇ ਹਫ਼ਤੇ ਮਿਤੀ 21 ਤੋਂ 27 ਨਵੰਬਰ ਤੱਕ ਸਿਹਤ ਸਟਾਫ ਵੱਲੋਂ ਘਰ-ਘਰ ਜਾ ਕੇ ਲੋਕਾਂ ਨੁੰ ਸੀਮਿਤ ਪਰਿਵਾਰ ਰੱਖਣ ਦੇ ਫਾਇਦਿਆਂ ਅਤੇ ਪਰਿਵਾਰ ਨਿਯੋਜਨ ਲਈ ਉਪਲੱਬਧ ਸਾਧਨਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਦੂਜੇ ਹਫ਼ਤੇ ਮਿਤੀ 28 ਨਵੰਬਰ ਤੋਂ 04 ਦਸੰਬਰ ਤੱਕ ਸਿਵਲ ਹਸਪਤਾਲ ਮਲੋਟ ਵਿਖੇ ਚੀਰਾ ਰਹਿਤ ਨਸਬੰਦੀ ਦੇ ਕੈਂਪ ਲਗਾਏ ਜਾ ਰਹੇ ਹਨ,

ਜਿੱਥੇ ਕਿ ਨਸਬੰਦੀ ਆਪ੍ਰੇਸ਼ਨ ਪਹਿਲ ਦੇ ਅਧਾਰ ਤੇ ਮੁਫਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚੀਰਾ ਰਹਿਤ ਨਸਬੰਦੀ ਕਰਵਾਉਣ ਵਾਲੇ ਮਰਦਾਂ ਨੂੰ 1100/ ਰੁਪੈ. ਮਾਨ ਭੱਤਾ ਵੀ ਦਿੱਤਾ ਜਾਵੇਗਾ ਅਤੇ ਆਪ੍ਰੇਸ਼ਨ ਮੁਫਤ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੇ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਪਰਿਵਾਰ ਨਿਯੋਜਨ ਦੇ ਸਾਰੇ ਸਾਧਨ ਸਾਰੀਆਂ ਸਿਹਤ ਸੰਸਥਾਵਾ ਵਿੱਚ ਪਹਿਲ ਦੇ ਅਧਾਰ ਤੇ ਉਪਲੱਬਧ ਕਰਵਾਏ ਜਾਣਗੇ। ਇਸ ਸਮੇਂ ਡਾ. ਦੁਪਿੰਦਰ ਕੁਮਾਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਮੌਜੂਦਾ ਸਮੇਂ ਦੀ ਬਹੁਤ ਹੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦੇ ਇੱਕ ਜਾਂ ਦੋ ਬੱਚੇ ਹੋਣਗੇ ਤਾਂ ਉਹਨਾਂ ਦਾ ਪਾਲਣ ਪੋਸ਼ਣ ਸਹੀ ਤਰ੍ਹਾਂ ਕਰ ਸਕਣਗੇ ਅਤੇ ਚੰਗੀ ਵਿੱਦਿਆ ਦੇ ਸਕਣਗੇ। ਜੇਕਰ ਵੱਧ ਬੱਚੇ ਹੋਣਗੇ ਤਾਂ ਚੰਗਾ ਪਾਲਣ ਪੋਸ਼ਣ ਅਤੇ ਚੰਗੀ ਪੜਾਈ ਤੋਂ ਵਾਂਝੇ ਰਹਿ ਜਾਣਗੇ। ਇਸ ਲਈ ਪਰਿਵਾਰ ਨਿਯੋਜਨ ਵਿੱਚ ਮਰਦਾਂ ਦੀ ਹਿੱਸੇਦਾਰੀ ਵਧਾਉਣ ਲਈ ਵਿਭਾਗ ਵੱਲੋਂ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। Author: Malout Live