ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਰੁਟੀਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ 5 ਸਾਲ ਦੀ ਉਮਰ ਤੱਕ ਕਰਵਾ ਸਕਦੇ ਹਨ ਆਪਣਾ ਮੁਕੰਮਲ ਟੀਕਾਕਰਨ : ਡਾ. ਬੰਦਨਾ ਬਾਂਸਲ DMC

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ ਮਿਤੀ 13 ਫਰਵਰੀ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਅੱਜ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਟੀਕਾਕਰਨ ਨੋਡਲ ਅਫਸਰਾਂ ਅਤੇ ਸੁਪਰਵਾਇਜ਼ਰੀ ਸਟਾਫ ਦੀ ਵਿਸ਼ੇਸ਼ ਆਨਲਾਇਨ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬੰਦਨਾ ਬਾਂਸਲ ਡੀ.ਐੱਮ.ਸੀ ਅਤੇ ਡਾ. ਮੇਘਾ ਪ੍ਰਕਾਸ਼ ਐੱਸ.ਐੱਮ.ਓ,ਡਬਲਿਊ.ਐੱਚ.ਓ ਨੇ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮਕਸਦ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਜਾਂ ਅਧੂਰਾ ਟੀਕਾਕਰਨ ਹੋਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾ ਲਈ ਵਿਸ਼ੇਸ਼ ਟੀਕਾਕਰਨ ਸ਼ੈਸ਼ਨ ਲਗਾਉਣਾ ਹੈ ਅਤੇ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ। ਡਾ. ਬੰਦਨਾ ਬਾਂਸਲ ਡੀ.ਐੱਮ.ਸੀ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵੱਲੋਂ ਅਧੂਰਾ ਟੀਕਾਕਰਨ ਵਾਲੇ ਬੱਚੇ ਅਤੇ ਟੀਕਾਕਰਨ ਤੋਂ ਰਹਿ ਗਏ ਬੱਚਿਆਂ ਦੀਆਂ ਸਰਵੇ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ

ਅਤੇ 13 ਫਰਵਰੀ ਤੋਂ ਲਗਾਤਾਰ ਵਿਸ਼ੇਸ਼ ਟੀਕਾਕਰਨ ਸ਼ੈਸ਼ਨ ਲਗਾ ਕੇ ਉਨ੍ਹਾ ਦਾ ਮੁਕੰਮਲ ਟੀਕਾਕਰਨ ਕੀਤਾ ਜਾਵੇਗਾ। ਇਹ ਟੀਕਾਕਰਨ ਸ਼ੈਸ਼ਨ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ ਝੋਪੜੀਆਂ, ਇੱਟਾਂ ਦੇ ਭੱਠੇ, ਪਥੇਰਾਂ,ਸ਼ੈਲਰਾਂ ਅਤੇ ਢਾਣੀਆਂ ਵਿੱਚ ਜਾ ਕੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਰੁਟੀਨ ਵਿੱਚ ਬੱਚੇ ਦਾ 2 ਸਾਲ ਦੀ ਉਮਰ ਤੱਕ ਟੀਕਾਕਰਨ ਪੂਰਾ ਹੋ ਜਾਂਦਾ ਹੈ। ਲੇਕਿਨ ਇਸ ਹਫਤੇ ਦੋਰਾਨ ਜਿਹੜੇ ਬੱਚਿਆਂ ਟੀਕਾਕਰਨ ਅਧੂਰਾ ਹੈ ਜਾਂ ਨਹੀ ਹੋਇਆ ਹੈ ਤਾਂ ਉਨ੍ਹਾ ਦਾ ਮੁਕੰਮਲ ਟੀਕਾਕਰਨ 5 ਸਾਲ ਦੀ ਉਮਰ ਤੱਕ ਵੀ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ,ਟੀਕਾਕਰਨ ਨੋਡਲ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐੱਮ, ਰਵਿੰਦਰ ਗਰੋਵਰ ਹਾਜ਼ਿਰ ਸਨ। Author: Malout Live