District NewsMalout News

ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ‘Earth Day’ ਮਨਾਇਆ ਗਿਆ

ਮਲੋਟ : ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ‘Earth Day’ ਦੇ ਸੰਬੰਧ ਵਿੱਚ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਪ੍ਰਦੂਸ਼ਨ ਨੂੰ ਰੋਕਣ ਤੇ ਧਰਤੀ ਨੂੰ ਹਰਾ-ਭਰਾ ਬਣਾਉਣ ਦਾ ਸੁਨੇਹਾ ਦੇਣ ਵਾਲੇ ਚਾਰਟ, ਪੋਸਟਰ ਅਤੇ ਸਲੋਗਨ ਲੇਖਣ ਰਾਹੀਂ ਇਸ ਦਿਨ ਨੂੰ ਬੜੇ ਉਤਸ਼ਾਹ ਪੂਰਵਕ ਮਨਾਇਆ।

ਇਸ ਮੌਕੇ ਸੰਸਥਾ ਦੇ ਵਾਈਸ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਧਰਤੀ ਨੂੰ ਹਰਾ-ਭਰਾ ਬਣਾਉਣ ਲਈ ਯੋਗਦਾਨ ਪਾਉਣ ਲਈ ਕਿਹਾ ਅਤੇ ਧਰਤੀ ਤੇ ਪ੍ਰਦੂਸ਼ਨ ਨੂੰ ਰੋਕਣ ਦੇ ਵਿਚਾਰ ਸਾਂਝੇ ਕੀਤੇ।

Author : Malout Live

Back to top button