ਬੱਸਾਂ ‘ਚ ਔਰਤਾਂ ਦਾ ਸਫ਼ਰ ਕਰਨਾ ਹੋਇਆ ਆਸਾਨ, ਪੰਜਾਬ ਸਰਕਾਰ ਦਾ ਵੱਡਾ ਐਲਾਨ
ਪੰਜਾਬ ਦੀਆਂ ਔਰਤਾਂ ਦਾ ਸਫ਼ਰ ਕਰਨਾ ਹੋਇਆ ਆਸਾਨ, ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਅਤੇ ਪੀ.ਆਰ.ਟੀ.ਸੀ. ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਕਿਰਾਏ ਵਿੱਚ 50 ਫੀਸਦੀ ਛੋਟ ਦੇਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਔਤਰਾਂ ਨੂੰ ਸਰਕਾਰੀ ਬੱਸਾਂ ‘ਚ ਮੁਫ਼ਤ ਯਾਤਰਾ ਦੀ ਸੁਵਿਧਾ ਦਿੱਤੀ ਹੈ। ਇਸੇ ਤਰਜ਼ ‘ਤੇ ਪੰਜਾਬ ਸਰਕਾਰ ਨੇ ਵੀ ਔਰਤਾਂ ਨੂੰ ਰਿਆਇਤ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਪੰਜਾਬ ਨੇ ਔਰਤਾਂ ਦਾ ਕਿਰਾਇਆ ਤਾਂ ਮਾਫ਼ ਨਹੀਂ ਕੀਤਾ ਹੈ ਪਰ ਕਿਰਾਏ ‘ਚ 50 ਫ਼ੀਸਦੀ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ।