District NewsMalout News

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਡਿਜੀਟਲ ਇੰਡੀਆ ਨਾਲ ਜੁੜਨਾ ਚਾਹੀਦਾ ਹੈ-ਏ.ਡੀ.ਸੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਬਿਕਰਮਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਭਾਰਤ ਸਰਕਾਰ, ਇਲੈਕਟ੍ਰੋਨਿਕ ਤੇ ਇਨਫੋਰਮੇਸ਼ਨ ਟੈਕਨਾਲੋਜੀ ਮੰਤਰਾਲੇ, ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵੱਲੋਂ ਪੂਰੇ ਭਾਰਤ ਵਿੱਚ ਡਿਜੀਟਲ ਇੰਡੀਆ ਹਫ਼ਤਾ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡਿਜੀਟਲ ਇੰਡੀਆ ਨਾਲ ਜੁੜਣ ਲਈ ਵੈੱਬਸਾਈਟ ਦੇ ਲਿੰਕ ‘ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਡਿਜੀਟਲ ਇੰਡੀਆ ਨਾਲ ਜੁੜਣ ਲਈ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਸੂਚਨਾ ਅਫ਼ਸਰ, ਰਾਸ਼ਟਰੀ ਸੂਚਨਾ ਕੇਂਦਰ (ਐੱਨ.ਆਈ.ਸੀ.) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹਿਲੀ ਮੰਜ਼ਿਲ ਸ਼੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਵਿਖੇ ਸੰਪਰਕ ਕਰਨਾ ਚਾਹੀਦਾ ਹੈ।

Author: Malout Live

Back to top button