Health

ਪਿਸਤਾ ਖਾਣ ਨਾਲ ਤੇਜ਼ ਹੁੰਦਾ ‘ਦਿਮਾਗ’, ਜਾਣੋ ਫਾਇਦੇ

 ਕਾਜੂ ਅਤੇ ਅਖਰੋਟ ਤੋਂ ਕਈ ਗੁਣਾਂ ਜ਼ਿਆਦਾ ਫਾਇਦੇਮੰਦ ਹੈ ਪਿਸਤਾ। ਪਿਸਤਾ ’ਚ ਫਾਈਬਰ, ਪ੍ਰੋਟੀਨ, ਵਿਟਾਮਿਨ-ਸੀ, ਜਿੰਕ, ਕਾਪਰ, ਪੌਟਾਸ਼ਿਅਮ, ਆਇਰਨ, ਕੈਲਸ਼ੀਅਮ ਅਤੇ ਐਂਟੀਆਕਸੀਡੈਂਟਸ ਦੇ ਤੱਤ ਪਾਏ ਜਾਂਦੇ ਹਨ। ਦਿਨ ‘ਚ ਦੋ ਵਾਰ ਪਿਸਤਾ ਖਾਣ ਨਾਲ ਡਾਇਬਟੀਜ਼ ਟਾਈਪ-2 ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਪਿਸਤਾ ਤੁਹਾਡੀ ਸਿਹਤ ਲਈ ਬਹੁਤ ਲਾਭਕਾਰੀ ਹੈ, ਕਿਉਂਕਿ ਇਸ ’ਚ ਵਸਾ, ਪ੍ਰੋਟੀਨ ਅਤੇ ਫਾਈਬਰ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਤੁਹਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਈ ਰੋਗਾਂ ਨੂੰ ਠੀਕ ਵੀ ਕਰਦਾ ਹੈ। ਪਿਸਤਾ ਖਾਣ ਨਾਲ ਸਰੀਰ ’ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ।

ਜਾਣੋ ਪਿਸਤਾ ਖਾਣ ਦੇ ਹੋਰ ਕਈ ਫਾਇਦੇ….
1. ਅੱਖਾਂ ਲਈ ਫਾਇਦੇਮੰਦ
ਉਮਰ ਵਧਣ ਦੇ ਨਾਲ-ਨਾਲ ਅੱਖਾਂ ’ਚ ਕਮਜ਼ੋਰੀ ਅਤੇ ਬੀਮਾਰੀ ਵਧਣ ਲੱਗਦੀ ਹੈ। ਅਜਿਹੀ ਸਥਿਤੀ ‘ਚ ਤੁਹਾਨੂੰ ਨਿਯਮਿਤ ਪਿਸਤਾ ਖਾਂਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਤੁਹਾਡੀਆਂ ਅੱਖਾਂ ’ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਨਾ ਪੈ ਸਕੇ।
2. ਸੋਜ ਤੋਂ ਰਾਹਤ
ਜੇਕਰ ਤੁਹਾਡੇ ਸਰੀਰ ‘ਚ ਹਮੇਸ਼ਾ ਸੋਜ ਰਹਿੰਦੀ ਹੈ ਤਾਂ ਤੁਹਾਨੂੰ ਕਿਸੇ ਵੀ ਹਾਲਤ ’ਚ ਪਿਸਤੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ‘ਚ ਮੌਜੂਦ ਵਿਟਾਮਿਨ-ਏ ਅਤੇ ਵਿਟਾਮਿਨ-ਈ ਸਰੀਰ ਦੀ ਸੋਜ ਨੂੰ ਘੱਟ ਕਰਨ ’ਚ ਮਦਦ ਕਰਦੇ ਹਨ। ਪਿਸਤਾ ਖਾਣ ਨਾਲ ਸਰੀਰ ’ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ।
3. ਕੈਂਸਰ ਤੋਂ ਬਚਾਅ
ਜੋ ਲੋਕ ਬਚਪਨ ਤੋਂ ਪਿਸਤਾ ਖਾ ਰਹੇ ਹੁੰਦੇ ਹਨ, ਉਨ੍ਹਾਂ ਨੂੰ ਕਦੇ ਜ਼ਿੰਦਗੀ ‘ਚ ਕੈਂਸਰ ਦੀ ਬੀਮਾਰੀ ਨਹੀਂ ਹੁੰਦੀ। ਪਿਸਤੇ ‘ਚ ਬੀਟਾ ਕੈਰੋਟੀਨ ਹੁੰਦਾ ਹੈ, ਜੋ ਕੈਂਸਰ ਨਾਲ ਲੜਦਾ ਹੈ। ਕੈਂਸਰ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ।
4. ਸਰੀਰ ਦੇ ਅੰਦਰ ਜਲਣ
ਜੇ ਤੁਹਾਡੇ ਸਰੀਰ ‘ਚ ਕਿਸੇ ਤਰ੍ਹਾਂ ਦੀ ਜਲਣ ਹੋ ਰਹੀ ਹੈ, ਚਾਹੇ ਉਹ ਪੇਟ ਦੀ ਜਲਣ ਜਾਂ ਛਾਤੀ ਦੀ ਜਲਣ ਹੀ ਕਿਉਂ ਨਾ ਹੋਵੇ, ਤੁਸੀਂ ਪਿਸਤੇ ਦੀ ਵਰਤੋਂ ਜ਼ਰੂਰ ਕਰੋ। ਇਸ ਨਾਲ ਤੁਹਾਨੂੰ ਜਲਦ ਦੀ ਸਮੱਸਿਆ ਤੋਂ ਬਹੁਤ ਲਾਭ ਹੋਵੇਗਾ।
5. ਤੇਜ਼ ਦਿਮਾਗ ਲਈ
ਕਾਜੂ, ਬਾਦਾਮ ਤੋਂ ਕਿਤੇ ਜ਼ਿਆਦਾ ਪੋਸ਼ਟਿਕ ਹੁੰਦਾ ਹੈ ਪਿਸਤਾ। ਪਿਸਤਾ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਵਿਅਕਤੀ ਦਾ ਸਰੀਰ ਤਾਕਤਵਰ ਬਣਦਾ ਹੈ। ਇਸ ਲਈ ਬੱਚਿਆਂ ਨੂੰ ਪਿਸਤਾ ਜ਼ਰੂਰ ਖਵਾਓ।
6. ਬਲੱਡ ਪ੍ਰੈਸ਼ਰ ਲਈ ਫਾਇਦੇਮੰਦ
ਜੇ ਤੁਹਾਡਾ ਬਲੱਡ ਪ੍ਰੈਸ਼ਰ ਅਚਾਨਕ ਵੱਧ ਜਾਂਦਾ ਹੈ ਅਤੇ ਘੱਟਦਾ ਰਹਿੰਦਾ ਹੈ ਤਾਂ ਤੁਹਾਡੇ ਲਈ ਪਿਸਤੇ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਪਿਸਤਾ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਇਕਸਾਰ ਰੱਖਦਾ ਹੈ।
7. ਖੂਨ ਦੀ ਕਮੀ ਨੂੰ ਕਰੇ ਦੂਰ
ਪਿਸਤੇ ’ਚ ਤਾਂਬਾ ਜ਼ਿਆਦਾ ਮਾਤਰਾ ’ਚ ਹੁੰਦਾ ਹੈ, ਜੋ ਭੋਜਨ ਸਰੋਤਾਂ ਨਾਲ ਸਰੀਰ ’ਚ ਲੋਹੇ ਦਾ ਅਵਸ਼ੋਸ਼ਣ ਕਰਨ ’ਚ ਕਾਫੀ ਮਦਦ ਕਰਦਾ ਹੈ। ਇਹ ਅਨੀਮੀਆ ਵਰਗੀ ਬੀਮਾਰੀ ਤੋਂ ਵੀ ਤੁਹਾਨੂੰ ਬਚਾ ਕੇ ਰੱਖਦਾ ਹੈ। ਪਿਸਤੇ ’ਚ ਵਿਟਾਮਿਨ-ਬੀ-6 ਹੁੰਦਾ ਹੈ, ਜੋ ਖੂਨ ’ਚ ਆਕਸੀਜਨ ਨੂੰ ਭੇਜਦਾ ਹੈ। ਪਿਸਤੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਖੂਨ ’ਚ ਆਕਸੀਜਨ ਦੀ ਮਾਤਰਾ ਵੱਧ ਜਾਂਦੀ ਹੈ।

Leave a Reply

Your email address will not be published. Required fields are marked *

Back to top button