ਸਰਕਾਰ ਜਲਦੀ ਨਿਯੁਕਤੀ ਪੱਤਰ ਜਾਰੀ ਕਰੇ ਨਹੀਂ ਤਾਂ ਚੰਡੀਗੜ੍ਹ ਦੀਆਂ ਸੜਕਾਂ ਤੇ ਫਿਰ ਸੰਘਰਸ਼ ਲਈ ਉੱਤਰਨਗੇ- ਸਿੱਖਿਆ ਪ੍ਰੋਵਾਈਡਰ ਯੂਨੀਅਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਗਿੱਲ ਅਤੇ ਮੀਤ ਪ੍ਰਧਾਨ ਪੰਜਾਬ ਪਰਮਜੀਤ ਕੌਰ ਭੁੱਲਰ ਵੱਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ 12-06-2023 ਨੂੰ ਸਿੱਖਿਆ ਮੰਤਰੀ ਪੰਜਾਬ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ।
ਜਿਸ ਵਿੱਚ ਉਨ੍ਹਾਂ 8736 ਸਾਥੀਆਂ ਨੂੰ 2 ਦਿਨਾਂ ਦੇ ਅੰਦਰ ਨਿਯੁਕਤੀ ਪੱਤਰ ਦੇਣ ਲਈ ਤਾਰੀਖ ਜਾਰੀ ਕਰਨ ਦੀ ਗੱਲ ਕੀਤੀ ਸੀ। ਪਰ ਹਾਲੇ ਤੱਕ ਕੋਈ ਤਾਰੀਖ ਜਾਰੀ ਨਹੀਂ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਸਕਣ। ਜੇਕਰ ਜਲਦੀ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਤਾਂ 5400 ਸਿੱਖਿਆ ਪ੍ਰੋਵਾਈਡਰ ਇੱਕ ਵਾਰ ਫਿਰ ਚੰਡੀਗੜ੍ਹ ਦੀਆਂ ਸੜਕਾਂ ਤੇ ਸੰਘਰਸ਼ ਕਰਦੇ ਨਜ਼ਰ ਆਉਣਗੇ। Author: Malout Live