Punjab

ਬਿਜਲੀ ਮੁਲਾਜ਼ਮਾਂ ਫੂਕੀ ਸਰਕਾਰ ਦੀ ਅਰਥੀ

ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ. ਐੱਸ. ਈ. ਬੀ. ਇੰਪਲਾਈਜ਼ ਫੋਰਮ ਪੰਜਾਬ ਦੇ ਸੱਦੇ ’ਤੇ ਡਵੀਜ਼ਨ ਲਹਿਰਾਗਾਗਾ ਦੇ ਗੇਟ ’ਤੇ ਅਰਥੀ ਫੂਕੀ, ਜਿਸ ਦੀ ਅਗਵਾਈ ਸਾਥੀ ਚਮਨ ਲਾਲ ਅਤੇ ਪੂਰਨ ਸਿੰਘ ਮੁਨਕ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਗੁਰਚਰਨ ਸਿੰਘ ਜਖੇਪਲ, ਜੰਗੀਰ ਸਿੰਘ ਕਟਾਰੀਆ ਅਤੇ ਹੋਰ ਸਾਥੀਆਂ ਨੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਰਕੇ ਪਾਵਰਕਾਮ ਮੈਨੇਜਮੈਂਟ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਅਤੇ ਇਲਜ਼ਾਮ ਲਾਇਆ ਕਿ ਪਾਵਰਕਾਮ ਦੀ ਮੈਨੇਜਮੈਂਟ ਜਾਣ-ਬੁੱਝ ਕੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪਾਵਰਕਾਮ ਦੀ ਮੈਨੇਜਮੈਂਟ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਇਸ ਉਪਰੰਤ ਮੁਲਾਜ਼ਮਾਂ ਵੱਲੋਂ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕੀ ਗਈ। ਰੈਲੀ ਨੂੰ ਉਕਤ ਤੋਂ ਇਲਾਵਾ ਨਾਹਰ ਸਿੰਘ, ਪੂਰਨ ਸਿੰਘ, ਚਮਨ ਲਾਲ, ਗੁਰਮੀਤ ਸਿੰਘ, ਮਨਜੀਤ ਕੁਮਾਰ, ਲੀਲਾ ਸਿੰਘ, ਜਗਮੋਹਨ ਕੁਮਾਰ ਨੇ ਵੀ ਸੰਬੋਧਨ ਕੀਤਾ ।

Leave a Reply

Your email address will not be published. Required fields are marked *

Back to top button