ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰੋਗਰਾਮ 'ਜਸ਼ਨ ਏ ਆਜ਼ਾਦੀ' ਦੌਰਾਨ ਉੱਘੇ ਗਾਇਕ ਭੋਲਾ ਯਮਲਾ ਬੰਨ੍ਹਣਗੇ ਰੰਗ

ਸ਼੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ 'ਜਸ਼ਨ-ਏ-ਆਜ਼ਾਦੀ' ਰੈੱਡ ਕਰਾਸ ਦੇ ਓਪਨ ਥੀਏਟਰ ਵਿੱਚ 29 ਅਗਸਤ ਦਿਨ ਸੋਮਵਾਰ ਨੂੰ ਸ਼ਾਮ 6:30 ਵਜੇ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਏ.ਡੀ.ਸੀ ਜਨਰਲ ਕਮ ਉਪ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਿਸ ਰਾਜਦੀਪ ਕੌਰ (ਪੀ.ਸੀ.ਐੱਸ) ਸ਼੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੌਰਾਨ ਸੰਗੀਤ ਦੇ ਉੱਚ ਕੋਟੀ ਦੇ ਵਿਦਵਾਨ ਤੇ ਸੂਬੇ ਦੇ ਰਾਜ ਦਰਬਾਰੀ ਗਾਇਕ ਬਾਈ ਭੋਲਾ ਯਮਲਾ ਵਿਸ਼ੇਸ਼ ਤੌਰ 'ਤੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ ਅਤੇ ਵੁਆਇਸ ਆਫ ਪੰਜਾਬ ਸੁਖਦੀਪ ਅਨੂ ਦੇਸ਼ ਪਿਆਰ ਦੇ ਗੀਤ ਪੇਸ਼ ਕਰਨਗੇ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਰੁਣਵੀਰ ਵਸ਼ਸਿਟ ਅਤੇ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼੍ਰੀ ਵਿਨੀਤ ਕੁਮਾਰ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ। ਵਿਸ਼ੇਸ਼ ਮਹਿਮਾਨ ਵਜੋਂ ਐੱਸ.ਐੱਸ.ਪੀ.(ਆਈ.ਪੀ.ਐੱਸ) ਸ਼੍ਰੀ ਸਚਿਨ ਗੁਪਤਾ ਵੀ ਉਚੇਚੇ ਤੌਰ ‘ਤੇ ਸ਼ਾਮਿਲ ਹੋਣਗੇ। ਇਸ ਮੌਕੇ ਉਹਨਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਜਰੂਰ ਸ਼ਿਰਕਤ ਕਰਨ। Author: Malout Live