ਮੇਲਾ ਮਾਘੀ ਤੇ ਮਿਉਂਸਪਲ ਹੱਦ ਅੰਦਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ, ਅਹਾਤੇ ਅਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ ਜਿਲ੍ਹਾ ਮੈਜਿਸਟਰੇਟ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਨੂੰ ਮੁੱਖ ਮੁੱਖ ਰੱਖਦੇ ਹੋਏ ਡਾ. ਰੂਹੀ ਦੁੱਗ ਜਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼੍ਰੀ ਮੁਕਤਸਰ ਸਾਹਿਬ ਦੀ ਮਿਉਂਸਪਲ ਹੱਦ ਅੰਦਰ
ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ, ਅਹਾਤੇ, ਆਂਡਿਆਂ ਦੀਆਂ ਦੁਕਾਨਾਂ/ਰੇਹੜੀਆਂ, ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ/ਰੇਹੜੀਆਂ 13 ਜਨਵਰੀ 2024 ਨੂੰ ਰਾਤ 12 ਵਜੇ ਤੋਂ 14 ਜਨਵਰੀ 2024 ਨੂੰ ਰਾਤ 12 ਵਜੇ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ। Author: Malout Live