ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲ ਖੁਰਾਣਾ ਵਿਖੇ ਲਗਾਇਆ ਗਿਆ ਅੰਗਰੇਜ਼ੀ ਅਤੇ ਸਮਾਜਿਕ ਮੇਲਾ
ਮਲੋਟ:- ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲ ਖੁਰਾਣਾ ਅੰਗਰੇਜ਼ੀ ਅਤੇ ਸਮਾਜਿਕ ਮੇਲਾ ਲਗਾਇਆ ਗਿਆ। ਇਸ ਦੌਰਾਨਵ ਵਿਦਿਆਰਥੀਆਂ ਵੱਲੋਂ ਸਮਾਜਿਕ ਵਿਗਿਆਨ ਦੇ ਚਾਰਟ ਅਤੇ ਮਾਡਲ ਦੀ ਪ੍ਰਦਰਸ਼ਨੀ ਲਗਾਈ ਗਈ। ਅੰਗਰੇਜ਼ੀ ਵਿਸ਼ੇ ਦੀਆਂ ਵੱਖ-ਵੱਖ ਗਤੀਵਿਧਿਆਂ- ਐਕਸ਼ਨ ਵਾਰਡ ਸਪੈਲਿੰਗ-ਬੀ ਅਤੇ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ। ਸਮਾਜਿਕ ਵਿਸ਼ੇ ਨਾਲ ਸੰਬੰਧਿਤ ਕੁਇਜ਼ ਵੀ ਕਰਵਾਇਆ ਗਿਆ। ਇਸ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ਼੍ਰੀਮਤੀ ਬਿਮਲਾ ਰਾਣੀ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਦਰਸ਼ਨੀ ਵਿੱਚ ਚਾਰਟ ਅਤੇ ਮਾਡਲ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਹ ਵਿੱਦਿਅਕ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਿੰਸੀਪਲ ਵੱਲੋਂ ਅਧਿਆਪਕ ਰੋਹਿਤ ਜਿੰਦਲ, ਊਸ਼ਾ ਰਾਣੀ, ਗਗਨਦੀਪ ਕੌਰ, ਸਰਬਜੀਤ ਕੌਰ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ। ਮੇਲੇ ਦੌਰਾਨ ਅਧਿਆਪਕ ਗੁਰਪ੍ਰੀਤ ਸਿੰਘ ਵੱਲੋਂ ਬਣਾਈ ਰੰਗੋਲੀ ਖਿੱਚ ਦਾ ਕੇਂਦਰ ਬਣੀ। ਗਤੀਵਿਧੀਆਂ ਦੀ ਜੱਜਮੈਂਟ ਅਧਿਆਪਕ ਸੰਦੀਪ ਸਚਦੇਵਾ, ਗੁਰਪ੍ਰੀਤ ਸਿੰਘ, ਵਿਜੇ ਪਾਲ ਗੋਂਦਾਰਾ, ਦਿਨੇਸ਼ ਬਾਂਸਲ ਅਤੇ ਰਾਜਵਿੰਦਰ ਪਾਲ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਿਰ ਸੀ। Author: Malout Live