ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ 'ਪ੍ਰਨੀਤ ਕੌਰ',

ਮਲੋਟ (ਪੰਜਾਬ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ 'ਚ ਸ਼ਾਮਿਲ ਹੋਣ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਮੁਤਾਬਿਕ ਪ੍ਰਨੀਤ ਕੌਰ ਜਲਦੀ ਹੀ ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸਦੇ ਲਈ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਅਮਿਤ ਸ਼ਾਹ ਦੀ ਪਟਿਆਲਾ 'ਚ ਰੈਲੀ ਦੌਰਾਨ ਪ੍ਰਨੀਤ ਕੌਰ ਨੇ ਭਾਜਪਾ 'ਚ ਸ਼ਾਮਿਲ ਹੋਣਾ ਸੀ, ਪਰ ਹੁਣ ਅਮਿਤ ਸ਼ਾਹ ਦਾ ਕੋਈ ਜ਼ਰੂਰੀ ਰੁਝੇਵਾਂ ਹੋਣ ਕਾਰਨ 29 ਜਨਵਰੀ ਨੂੰ ਉਨ੍ਹਾਂ ਦੀ ਪਟਿਆਲਾ 'ਚ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਨੀਤ ਕੌਰ ਹੁਣ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰ ਸਕਦੇ ਹਨ ਜਾਂ ਫਿਰ ਦਿੱਲੀ ਜਾ ਕੇ ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ। ਫਿਲਹਾਲ ਇਸ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ। Author: Malout Live