ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਬਚਣ ਲਈ ਵਾਤਾਵਰਣ ਦੀ ਸੰਭਾਲ ਜ਼ਰੂਰੀ- ਡਾ. ਨਵਜੋਤ ਕੌਰ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਿਸ਼ਵ ਵਾਤਾਵਰਣ ਦਿਵਸ ਮੌਕੇ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਆਪਣੇ ਹੱਥਾਂ ਨਾਲ ਦਫ਼ਤਰ ਸਿਵਲ ਸਰਜਨ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮੁੱਖ ਮਕਸਦ ਆਪਣੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਾ ਭਰਾ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫ਼ਸਰ, ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦੀਪਕ ਕੁਮਾਰ ਡੀ.ਪੀ.ਐੱਮ., ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ, ਵਕੀਲ ਸਿੰਘ ਅਤੇ ਗਗਨਦੀਪ ਕੌਰ ਦਫ਼ਤਰ ਸਿਵਲ ਸਰਜਨ ਦਾ ਸਟਾਫ ਹਾਜ਼ਿਰ ਸੀ। Author : Malout Live