“ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਾਇਵੇਟ ਹਸਪਤਾਲ ਅਤੇ ਮੈਡੀਕਲ ਲੈਬੋਰੇਟਰੀਆਂ ਵਿੱਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸਦੇ ਤਹਿਤ ਪੰਜਾਬ ਸਰਕਾਰ ਵੱਲੋਂ ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਸਾਰੇ ਪ੍ਰਾਇਵੇਟ ਹਸਪਤਾਲ,ਮੈਡੀਕਲ ਲੈਬੋਰੇਟਰੀਆਂ, ਕਲੀਨਿਕਾਂ ਅਤੇ ਡੇਂਗੂ ਪਾਜ਼ੀਟਿਵ ਕੇਸਾਂ ਦੇ ਘਰ ਅਤੇ ਆਲੇ-ਦੁਆਲੇ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿੱਚ ਐਂਟੀਲਾਰਵੀਅਲ ਸਪਰੇਅ ਦਾ ਛਿੜਕਾਅ ਕੀਤਾ ਗਿਆ ਤਾਂ ਜੋ ਡੇਂਗੂ ਦੀ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜਰੂਰੀ ਹਨ। ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦੇ ਚੱਲ ਰਹੇ ਸੀਜ਼ਨ ਕਾਰਨ ਹੁਣ ਡੇਂਗੂ ਹੋਣ ਦਾ ਖਤਰਾ ਬਹੁਤਾ ਜ਼ਿਆਦਾ ਹੈ, ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਬਹੁਤ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਰਾਤ ਨੂੰ ਸੌਣ ਸਮੇਂ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕਰ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਪੂਰਾ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਰੰਜੂ ਸਿੰਗਲਾ ਰਿਟ. ਸਿਵਲ ਸਰਜਨ, ਡਾ. ਸਚਿਨ ਗਰਗ, ਡਾ.ਐੱਮ.ਐੱਮ ਬਾਂਸਲ, ਇੰਦਰਜੀਤ ਸਿੰਘ ਦਰਦੀ, ਗੁਰਪਿੰਦਰ ਸਿੰਘ, ਬਲਜਿੰਦਰ ਸਿੰਘ, ਸ਼ਿਵਰਾਜ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ। Author: Malout Live