District NewsMalout News

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਡੇਂਗੂ ਤੋਂ ਬਚਾਅ ਸੰਬੰਧੀ ਭੱਠਿਆਂ ਤੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਮਲੋਟ (ਆਲਮਵਾਲਾ): ਸਿਵਲ ਸਰਜਨ ਡਾ. ਰੀਟਾ ਬਾਲਾ ਐਪੀਡਮੋਲੋਜਿਸਟ ਡਾ. ਵਰੁਣ ਵਰਮਾ ਦੇ ਦਿਸ਼ਾ-ਨਿਰਦੇ਼ਸਾ ਅਨੁਸਾਰ ਡਾ. ਪਵਨ ਮਿੱਤਲ ਐੱਸ.ਐੱਮ.ਓ ਆਲਮਵਾਲਾ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਪਿੰਡ ਖੁੰਨਣਕਲਾ ਵਿਖੇ ਭੱਠਿਆਂ ਤੇ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ। ਇਸ ਦੌਰਾਨ ਸਿਹਤ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਸੁਖਜੀਤ ਸਿੰਘ ਨੇ ਭੱਠਿਆਂ ਤੇ ਪਾਣੀ ਦੇ ਸਰੋਤਾਂ ਨੂੰ ਹਰ ਹਫ਼ਤੇ ਖਾਲੀ ਕਰਨ ਲਈ ਪ੍ਰੇਰਿਤ ਕੀਤਾ ਨਾਲ ਕੰਮ ਕਰਦੀ ਲੇਬਰ ਨੂੰ ਡੇਂਗੂ ਤੋ ਬਚਾਅ ਸੰਬੰਧੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਏਡੀਜ਼ ਐਜਿਪਟੀ ਮੱਛਰ ਨਾਲ ਫੈਲਦਾ ਹੈ।

ਇਹ ਮੱਛਰ ਇੱਕ ਹਫ਼ਤੇ ਤੋਂ ਜਿਆਦਾ ਸਮੇਂ ਤੱਕ ਖੜੇ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਦੇ ਵਿੱਚ ਅੰਡੇ ਤੋਂ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ ਤੇ ਮੱਛਰ ਦਿਨ ਵੇਲੇ ਕੱਟਦਾ ਹੈ। ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ, ਹੋਰ ਪਾਣੀ ਦੇ ਬਰਤਨਾਂ ਨੂੰ ਚੰਗੀ ਤਰ੍ਹਾਂ ਖਾਲੀ ਕਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਨੀਵੀਆਂ ਥਾਵਾਂ ਤੇ ਮਿੱਟੀ ਪਾ ਕੇ ਭਰ ਦੇਣੀਆਂ ਚਾਹੀਦੀਆਂ ਹਨ। ਜਿਨ੍ਹਾਂ ਥਾਵਾਂ ਤੋਂ ਪਾਣੀ ਸਾਫ਼ ਨਹੀਂ ਕੀਤਾ ਜਾ ਸਕਦਾ, ਉੱਥੇ ਹਰ ਹਫ਼ਤੇ ਕਾਲਾ ਸੜਿਆ ਹੋਇਆ ਤੇਲ ਪਾਉਣਾ ਚਾਹੀਦਾ ਹੈ। ਸੋਣ ਲੱਗਿਆਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰੋ ਅਤੇ ਸਰੀਰ ਨੂੰ ਢੱਕਦੇ ਕੱਪੜੇ ਪਾਓ। ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਤੋਂ ਜਾਂਚ ਕਰਵਾਈ ਜਾਵੇ ਅਤੇ ਡੇਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Author: Malout Live

Back to top button