ਸਟੇਟ ਪੱਧਰੀ ਐਥਲੈਟਿਕਸ ਵਿੱਚ ਸ.ਸ.ਸ.ਸ ਡੱਬਵਾਲੀ ਢਾਬ ਦੇ ਐਥਲੀਟ ਸਹਿਜਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ

ਮਲੋਟ: ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿਖੇ ਚੱਲ ਰਹੇ 67ਵੀਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਐਥਲੈਟਿਕਸ ਮੀਟ ਅਧੀਨ ਸ.ਸ.ਸ.ਸ ਡੱਬਵਾਲੀ ਢਾਬ ਦੇ ਖਿਡਾਰੀ ਸਹਿਜਪ੍ਰੀਤ ਸਿੰਘ ਨੇ 600 ਮੀਟਰ ਦੌੜ ਅੰਡਰ-14 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਨੈਸ਼ਨਲ ਪੱਧਰ ਤੇ ਹੋਣ ਜਾ ਰਹੇ ਮੁਕਾਬਲੇ ਲਈ ਕੁਆਲੀਫਾਈ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖਿਡਾਰੀ ਦੀ ਮਾਣਮੱਤੀ ਪ੍ਰਾਪਤੀ ਉੱਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਸਦੇ ਘਰ ਜਾ ਕੇ ਉਸਦੇ ਮਾਪਿਆਂ ਅਤੇ

ਪਿੰਡ ਵਾਸੀਆਂ ਨੂੰ ਵਧਾਈ ਦਿੱਤੀ, ਨਾਲ ਹੀ ਟਰਾਫੀ ਅਤੇ ਨਗਦ ਰਾਸ਼ੀ ਦਿੱਤੀ ਗਈ ਅਤੇ ਫੁੱਲਾਂ ਦੇ ਹਾਰ ਪਾ ਕੇ ਉਸਦੀ ਹੌਂਸਲਾ ਅਫਜਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਨੇ ਦੱਸਿਆ ਕਿ ਸਕੂਲ ਦੇ ਪੀ.ਟੀ.ਆਈ ਅਧਿਆਪਕ ਸ਼੍ਰੀ ਸੁਧੀਰ ਕੁਮਾਰ ਇਸ ਪ੍ਰਾਪਤੀ ਲਈ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਦੇ ਪਾਤਰ ਹਨ ਜੋ ਖਿਡਾਰੀਆਂ ਨੂੰ ਬੜੀ ਮਿਹਨਤ ਨਾਲ ਲਗਾਤਾਰ ਵੱਖ-ਵੱਖ ਖੇਡਾਂ ਦਾ ਅਭਿਆਸ ਕਰਵਾਉਂਦੇ ਰਹਿੰਦੇ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ ਅਤੇ ਸਾਰੇ ਹੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। Author: Malout Live