District News

ਰਾਜ ਪੱਧਰੀ ਖੇਡ ਮੁਕਾਬਲਿਆਂ ‘ਚ ਰੁਪਾਣਾ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ- ਬਠਿੰਡਾ ‘ਚ ਰਾਜ ਪੱਧਰੀ ਖੇਡ ਮੁਕਾਬਲਿਆਂ ‘ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਬਠਿੰਡਾ ਸ਼ਹਿਰ ‘ਚ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਲਿਫ਼ਟਿੰਗ ਮੁਕਾਬਲਿਆਂ ‘ਚ ਹਿੱਸਾ ਲੈ ਕੇ ਵਧੀਆ ਪ੍ਰਦਰਸ਼ਨ ਕੀਤਾ । ਅੱਜ ਸਵੇਰ ਦੀ ਸਭਾ ਮੌਕੇ ਸਕੂਲ ‘ਚ ਕਰਵਾਏ ਗਏ ਸਮਾਗਮ ‘ਚ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਆਪਣੇ ਸੰਬੋਧਨ ਰਾਹੀਂ ਸਮੂਹ ਖਿਡਾਰੀਆਂ, ਅਧਿਆਪਕਾਂ ਤੇ ਡੀ.ਪੀ.ਈ. ਬਲਵਿੰਦਰ ਸਿੰਘ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਵਿਦਿਆਰਥਣਾਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਵਿਕਰਮਜੀਤ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ ।

Leave a Reply

Your email address will not be published. Required fields are marked *

Back to top button