ਸ਼੍ਰੀ ਮੁਕਤਸਰ ਸਾਹਿਬ ਵਿਖੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਡਰਾਈਵਰਾਂ ਦੀਆਂ ਅੱਖਾਂ ਦੀ ਕਰਵਾਈ ਜਾਂਚ

ਮਲੋਟ: ਮੁਕਤੀਸਰ ਵੈੱਲਫ਼ੇਅਰ ਕਲੱਬ ਵੱਲੋਂ ਟ੍ਰੈਫ਼ਿਕ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸਰਕਾਰੀ ਹਸਪਤਾਲ ਵਿਖੇ ਕਰਵਾਈ ਗਈ। ਜਿੱਥੇ ਅੱਖਾਂ ਦੇ ਮਾਹਿਰ ਡਾ. ਹਰਸ਼ਪ੍ਰੀਤ ਕੌਰ ਵੱਲੋਂ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਸਿਟੀ ਟ੍ਰੈਫ਼ਿਕ ਇੰਚਾਰਜ ਸੁਖਵਿੰਦਰ ਸਿੰਘ, ਸੀਨੀਅਰ ਮੈਂਬਰ ਜੋਗਿੰਦਰ ਸਿੰਘ, ਇੰਦੀਵਰ ਯਾਦਵ, ਅਜਾਦ ਸੰਧੂ, ਰਜਿੰਦਰ ਸਿੰਘ,

ਰਵਿੰਦਰ ਸਿੰਘ, ਜਸਵਿੰਦਰ ਸਿੰਘ, ਅਮਨਪ੍ਰੀਤ ਕੌਰ ਅਤੇ ਦਿਲਬਾਗ ਸਿੰਘ ਆਦਿ ਹਾਜ਼ਿਰ ਸਨ। ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਡਰਾਈਵਰ ਵੀਰ ਸਮੇਂ-ਸਮੇਂ 'ਤੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣ, ਤਾਂ ਜੋ ਨਿਗ੍ਹਾ ਘੱਟ ਹੋਣ ਨਾਲ ਕੋਈ ਹਾਦਸਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਜਿਹੜੇ ਡਰਾਈਵਰਾਂ ਨੂੰ ਐਨਕ ਦੀ ਲੋੜ ਹੋਈ, ਉਨ੍ਹਾਂ ਨੂੰ ਐਨਕਾਂ ਸੰਸਥਾ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ। Author: Malout Live