Malout News

ਮਲੋਟ-ਸ੍ਰੀ ਮੁਕਤਸਰ ਸਾਹਿਬ ਮਾਰਗ ’ਤੇ ਵਾਪਰਿਆ ਇਕ ਭਿਆਨਕ ਹਾਦਸਾ

ਮਲੋਟ:– ਬੀਤੇ ਦਿਨੀਂ ਮਲੋਟ-ਸ੍ਰੀ ਮੁਕਤਸਰ ਸਾਹਿਬ ਮਾਰਗ ’ਤੇ ਵਾਪਰਿਆ ਇਕ ਭਿਆਨਕ ਹਾਦਸਾ। ਇਕ ਤੇਜ਼ ਰਫਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ। ਮੋਟਰਸਾਈਕਲ ਸਵਾਰ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਅਕਾਸ਼ਦੀਪ ਸਿੰਘ (19) ਪੁੱਤਰ ਗੁਰਵਿੰਦਰ ਸਿੰਘ ਨਿਸ਼ਾਨ ਅਕੈਡਮੀ ਔਲਖ ’ਚ 12ਵੀਂ ਜਮਾਤ ਦਾ ਵਿਦਿਆਰਥੀ ਸੀ। ਸਕੂਲ ’ਚੋਂ ਛੁੱਟੀ ਹੋਣ ਉਪਰੰਤ ਜਦੋਂ ਉਹ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਪਿੰਡ ਕਰਨੀਵਾਲਾ ਜੌਡ਼ੇ ਪੁਲ ਕੋਲ ਤੇਜ਼ ਰਫਤਾਰ ਸਕਾਰਪੀਓ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਜ਼ਖਮੀ ਨੌਜਵਾਨ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪੁੱਜਣ ਤੋਂ ਬਾਅਦ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਹਾਦਸੇ ਲਈ ਜ਼ਿੰਮੇਵਾਰ ਸਕਾਰਪੀਓ ਚਾਲਕ ਨੇ ਘਟਨਾ ਤੋਂ ਬਾਅਦ ਗੱਡੀ ਸਮੇਤ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਉਸਦੀ ਗੱਡੀ ਬੇਕਾਬੂ ਹੋ ਕੇ ਸੜਕ ’ਤੇ ਕਿਸੇ ਚੀਜ਼ ਨਾਲ ਟਕਰਾਅ ਗਈ, ਜਿਸ ਕਾਰਨ ਉਸਦਾ ਟਾਇਰ ਫੱਟ ਗਿਆ ਪਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਹਾਦਸੇ ਲਈ ਜ਼ਿੰਮੇਵਾਰ ਸਕਾਰਪੀਓ ਗੱਡੀ ਨੂੰ ਆਪਣੇ ਕਬਜ਼ੇ ’ਚ ਲੈ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ’ਤੇ ਚਾਲਕ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।

Leave a Reply

Your email address will not be published. Required fields are marked *

Back to top button