Punjab

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਰਮਲਾ ਦਾ ਹੋਇਆ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕ ਕਰਤਾਰ ਰਮਲਾ ਨੇ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਹੈ। ਪੰਜਾਬੀ ਗਾਇਕ ਕਰਤਾਰ ਰਮਲਾ ਦੀ ਅਚਾਨਕ ਮੌਤ ਹੋ ਗਈ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਕਰਤਾਰ ਰਮਲਾ ਨੇ ਆਖਰੀ ਸਾਹ ਲਏ ਹਨ। ਉਹ ਕਰੀਬ 80 ਵਰ੍ਹਿਆਂ ਦੇ ਸਨ। ਕਰਤਾਰ ਰਮਲਾ ਪੰਜਾਬ ਦੇ ਲੋਕਾਂ ਦੇ ਨਾਲ -ਨਾਲ ਕਈ ਪੰਜਾਬੀ ਗਾਇਕਾਂ ਦੇ ਵੀ ਪਸੰਦੀਦਾ ਗਾਇਕ ਹਨ। ਇਸੇ ਲਈ ਕਈ ਗਾਇਕ ਉਹਨਾਂ ਦਾ ਨਾਂ ਆਪਣੇ ਗੀਤਾਂ ਵਿੱਚ ਲੈਂਦੇ ਹਨ।

ਕਰਤਾਰ ਰਮਲਾ ਦਾ ਜਨਮ 1947 ਨੂੰ ਮਾਤਾ ਕਰਤਾਰ ਕੌਰ ਗਿਆਨੀ ਪਿਆਰਾ ਸਿੰਘ ਦੇ ਘਰ ਪਿੰਡ ਹੁਦਾਲ ਜ਼ਿਲ੍ਹਾ ਲਹੌਰ ਵਿੱਚ ਹੋਇਆ ਸੀ। ਦੇਸ਼ ਦੀ ਵੰਡ ਤੋਂ ਬਾਅਦ ਉਹਨਾਂ ਦਾ ਪਰਿਵਾਰ ਫਰੀਦਕੋਟ ਵਿੱਚ ਆ ਕੇ ਵੱਸ ਗਿਆ ਸੀ। ਫਰੀਦਕੋਟ ਵਿੱਚ ਹੀ ਉਹਨਾਂ ਨੇ ਬਚਪਨ ਤੋਂ ਜਵਾਨੀ ਵਿੱਚ ਪੈਰ ਰੱਖਿਆ ਤੇ ਆਪਣੇ ਪਿਤਾ ਗਿਆਨੀ ਪਿਆਰਾ ਸਿੰਘ ਤੋਂ ਸੰਗੀਤ ਦੀ ਵਿੱਦਿਆ ਹਾਸਲ ਕੀਤੀ। ਕਰਤਾਰ ਰਮਲਾ ਦੇ ਪਿਤਾ ਇੱਕ ਕਿਸਾਨ ਸਨ ਪਰ ਉਹ ਸੰਗੀਤ ਦੀਆਂ ਡੁੰਘਾਈਆਂ ਦੇ ਵੀ ਗਿਆਤਾ ਸਨ।

Leave a Reply

Your email address will not be published. Required fields are marked *

Back to top button