ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਪਿੰਡ ਬੋਦੀਵਾਲਾ ਖੜਕ ਸਿੰਘ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਮਲੋਟ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਂਲ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਗੁਰਪ੍ਰੀਤ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫ਼ਸਰ ਮਲੋਟ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਬੋਦੀਵਾਲਾ ਖੜਕ ਸਿੰਘ ਬਲਾਕ ਮਲੋਟ ਵਿਖੇ ਲਗਾਇਆ ਗਿਆ। ਜਿਸ ਵਿੱਚ ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸਰਕਲ ਕੱਟਿਆਂਵਾਲੀ ਵੱਲੋਂ ਪਰਾਲੀ ਪ੍ਰਬੰਧਨ ਅਧੀਨ ਕਿਸਾਨਾਂ ਨੂੰ ਸੁਪਰ ਸੀਡਰ, ਆਰ.ਐੱਮ.ਬੀ. ਪਲੋਅ

ਅਤੇ ਸਮਾਰਟ ਸੀਡਰ ਰਾਹੀਂ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਦੱਸਿਆ ਗਿਆ ਕਿ ਕਸਟਮ ਹਾਇਰਿੰਗ ਸੈਂਟਰਾਂ ਵਿੱਚੋਂ ਵੱਧ ਤੋਂ ਵੱਧ ਸਬਸਿਡੀ ਵਾਲੇ ਸੰਦਾਂ ਦੀ ਵਰਤੋਂ ਕਰਨ ਤਾਂ ਜੋ ਪੰਜਾਬ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤੋਂ ਬਾਅਦ ਡਾ. ਮੰਗਲ ਸੈਨ ਖੇਤੀਬਾੜੀ ਵਿਕਾਸ ਅਫ਼ਸਰ ਨੇ ਹਾੜ੍ਹੀ ਸੀਜ਼ਨ ਦੌਰਾਨ ਬੀਜੀਆਂ ਜਾਣ ਵਾਲੀਆਂ ਕਣਕ ਦੀਆਂ ਕਿਸਮਾਂ, ਕਣਕ ਦੀ ਫ਼ਸਲ ਵਿੱਚ ਨਦੀਨਾ ਦੀ ਰੋਕਥਾਮ, ਕੀੜੇ-ਬਿਮਾਰੀਆਂ ਦੀ ਰੋਕਥਾਮ ਲਈ ਵੱਖ-ਵੱਖ ਕੀਟਨਾਸ਼ਕਾਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡ ਦੇ ਅਗਾਂਹ ਵਧੂ ਕਿਸਾਨ, ਪੰਚਾਇਤ ਮੈਂਬਰ ਖੇਤੀਬਾੜੀ ਵਿਭਾਗ, ਸ਼੍ਰੀ ਮਨਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਸ਼੍ਰੀ ਲਵਜੀਤ ਸਿੰਘ ਐਗਰੀਕਲਚਰ ਟੈਕਨੋਲਜੀ ਮੈਨੇਜਰ ਮੌਜੂਦ ਸਨ। Author: Malout Live