ਸਰਾਂਵਾ ਬੋਦਲਾ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਮਲੋਟ: ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀ.ਆਰ.ਐੱਮ ਸਕੀਮ ਅਧੀਨ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਮਲੋਟ ਬਲਾਕ ਦੇ ਪਿੰਡ ਸਰਾਂਵਾ ਬੋਦਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸਰਕਲ ਕੱਟਿਆਂਵਾਲੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਅਤੇ ਇਸਨੂੰ ਖੇਤ ਵਿੱਚ ਮਿਲਾਉਣ ਤੋਂ ਹੋਣ ਵਾਲੇ ਫਾਇਦੇ ਸੰਬੰਧੀ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਦੂ਼ਸਿ਼ਤ ਹੁੰਦਾ ਹੈ, ਉੱਥੇ ਮਿੱਟੀ ਵਿੱਚ ਮੌਜੂਦ ਬਹੁਤ ਸਾਰੇ ਸੂਖਮ ਜੀਵ ਅਤੇ ਖੁਰਾਕੀ ਤੱਤ ਵੀ ਨਸ਼ਟ ਹੋ ਜਾਦੇ ਹਨ ਅਤੇ ਪਰਾਲੀ ਪ੍ਰਬੰਧਨ ਅਧੀਨ ਕਿਸਾਨਾਂ ਨੂੰ ਸੁਪਰ ਸੀਡਰ, ਜ਼ੀਰੋ ਡਰਿੱਲ, ਐੱਮ.ਬੀ ਪਲੋਅ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਰਾਹੀ ਕਣਕ ਬੀਜਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਦੱਸਿਆ ਕਿ

ਕਸਟਮ ਹਾਇਰਿੰਗ ਸੈਂਟਰਾਂ ਵਿੱਚੋਂ ਵੱਧ ਤੋਂ ਵੱਧ ਸਬਸਿਡੀ ਵਾਲੇ ਸੰਦਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸਿ਼ਤ ਹੋਣ ਤੋਂ ਬਚਾਇਆ ਜਾ ਸਕੇ। ਸ਼੍ਰੀ ਮਨਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸਰਕਲ ਵਿਰਕ ਖੇੜਾ ਨੇ ਕਿਸਾਨਾਂ ਨੂੰ ਮਿੱਟੀ-ਪਾਣੀ ਦੀ ਪਰਖ ਕਰਵਾਉਣ ਉਪਰੰਤ ਹੀ ਖਾਦਾਂ ਦੀ ਵਰਤੋਂ ਕੀਤੀ ਜਾਵੇ ਅਤੇ ਝੋਨੇ ਦੀ ਫਸਲ ਤੇ ਮੌਜੂਦਾ ਸਮੇਂ ਤੇ ਆਉਣ ਵਾਲੇ ਕੀੜੇ ਮਕੌੜੇ ਅਤੇ ਬਿਮਾਰੀਆ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ। ਸ਼੍ਰੀ ਮਨਦੀਪ ਸਿੰਘ ਖੇਤੀਬਾੜੀ ਉੱਪ ਨਿਰੀਖਕ, ਸਰਕਲ ਕੱਟਿਆਵਾਲੀ ਨੇ ਹਾੜ੍ਹੀ ਸੀਜਨ ਦੌਰਾਨ ਆਰ.ਕੇ.ਵਾਈ ਸਕੀਮ ਅਧੀਨ ਕਣਕ ਦੇ ਬੀਜ਼ ਤੇ ਦਿੱਤੀ ਜਾ ਰਹੀ ਸਬਸਿਡੀ ਸੰਬੰਧੀ ਅਤੇ ਬੀਜੀਆ ਜਾਣ ਵਾਲੀਆ ਕਣਕ ਦੀਆਂ ਕਿਸਮਾਂ, ਕਣਕ ਦੀ ਫਸਲ ਵਿੱਚ ਨਦੀਨਾ ਦੀ ਰੋਕਥਾਮ ਲਈ ਵੱਖ-ਵੱਖ ਨਦੀਨ ਨਾਸ਼ਕ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਦੌਰਾਨ ਕਿਸਾਨ ਮਿੱਤਰ ਅਤੇ ਪਿੰਡ ਭਗਵਾਨਪੁਰਾ, ਕਬਰਵਾਲਾ ਅਤੇ ਡੱਬਵਾਲੀ ਢਾਬ ਦੇ ਕਿਸਾਨਾਂ ਨੇ ਭਾਗ ਲਿਆ। Author: Malout Live