ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਮਲੋਟ:- ਮਲੋਟ ਦੇ ਨਜ਼ਦੀਕੀ ਪਿੰਡ ਛਾਪਿਆਂਵਾਲੀ ਵਿਖੇ ਇੱਕ ਕਿਸਾਨ ਵਲੋਂ ਖੇਤ 'ਚ ਫਾਂਸੀ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (35 ਸਾਲ) ਪੁੱਤਰ ਬਲਦੇਵ ਸਿੰਘ ਜੋ ਠੇਕੇ 'ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਸੀ, ਪਿਛਲੇ ਕਾਫੀ ਸਮੇਂ ਤੋਂ ਆਰਥਿਕ ਤੰਗੀ ਕਰ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ 'ਚੋਂ ਲੰਘ ਰਿਹਾ ਸੀ। ਇਸ ਦੌਰਾਨ ਹੀ ਉਸ ਨੇ ਖੇਤ ਜਾ ਕੇ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਕਰਾ ਕੇ ਮਾਮਲੇ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।