Punjab
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ

ਦੀਨਾਨਗਰ:- ਦੀਨਾਨਗਰ ਦੇ ਕੋਹਲੀਆਂ ਤੋਂ ਇੱਕ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਫਾਹਾ ਲੱਗਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੋਹਲੀਆਂ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਸਿਰ ‘ਤੇ ਬੈਂਕ ਤੇ ਆੜਤੀਆਂ ਦਾ 7 ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਆਪਣੀ ਮੋਟਰ ‘ਤੇ ਹੀ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।