ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਿਤ ਕਰਨ ਲਈ ਆਰ.ਕੇ.ਵੀ.ਵਾਈ ਸਕੀਮ ਤਹਿਤ ਬਲਾਕ ਪੱਧਰੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਮਲੋਟ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉੱਨਤ ਕਿਸਾਨ ਮਿਸ਼ਨ ਅਧੀਨ ਦਫਤਰ ਸਹਾਇਕ ਪੌਦਾ ਸੁਰੱਖਿਆ ਅਫਸਰ, ਮਲੋਟ ਵਿਖੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ, ਮਲੋਟ ਦੀ ਯੋਗ ਅਗਵਾਈ ਹੇਠ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਮੰਗਲ ਸੈਨ ਖੇਤੀਬਾੜੀ ਵਿਕਾਸ ਅਫਸਰ, ਮਲੋਟ ਵੱਲੋ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਦੀ ਵਿਧੀ ਅਤੇ ਪਰਖ ਕਰਾਉਣ ਬਾਰੇ ਜਾਗਰੂਕ ਕੀਤਾ ਗਿਆ। ਡਾ. ਅਮ੍ਰਿਤਕ੍ਰਿਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਸਰਕਲ ਕੋਲਿਆਵਾਲੀ ਨੇ ਕਿਸਾਨਾ ਨੂੰ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੇਬਰ ਤੇ ਆਉਣ ਵਾਲੇ ਖਰਚੇ ਦੀ ਬਚਤ ਹੁੰਦੀ ਹੈ। ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜ਼ਰੂਰੀ ਨੁਕਤੇ ਜਿਵੇ ਕਿ ਖਾਂਦਾ ਦੀ ਸੁਚੱਜੀ ਵਰਤੋਂ, ਨਦੀਨਾ ਦੀ ਸਮੱਸਿਆ ਤੋਂ ਬਚਾਅ ਅਤੇ ਬਾਸਮਤੀ ਦੀ ਫਸਲ ਉੱਪਰ ਪੰਜਾਬ ਸਰਕਾਰ ਵੱਲੋਂ ਬੈਨ ਕੀਤੀਆਂ ਗਈਆ ਕੀਟਨਾਸ਼ਕ ਦਵਾਈਆ ਦੀ ਵਰਤੋ ਨਾ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਮਨਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਵਿਰਕ ਖੇੜਾ ਵੱਲੋ ਕਿਸਾਨਾਂ ਨੂੰ ਝੋਨੇ ਦੀ ਫਸਲ ਉੱਪਰ ਕੀੜੇ-ਮਕੋੜਿਆ ਦੀ ਰੋਕਥਾਮ ਲਈ ਕੀੜੇਮਾਰ ਦਵਾਈਆ ਦੀ ਵਰਤੋਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ

ਸ਼੍ਰੀਮਤੀ ਰਮਨਦੀਪ ਕੌਰ, ਬੀ.ਟੀ.ਐੱਮ (ਆਤਮਾ) ਵੱਲੋਂ ਭਾਰਤ ਸਰਕਾਰ ਦੀ ਚੱਲ ਰਹੀ ਪੀ.ਐੱਮ ਕਿਸਾਨ ਸਨਮਾਨ ਨਿੱਧੀ ਯੋਜਨਾ ਸੰਬੰਧੀ ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਦਿੱਤੀ ਗਈ। ਡਾ. ਜਸਨੀਨ ਕੌਰ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਮਿੱਡਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁ. ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਿਸਾਨ ਵੀਰ ਇਸ ਸੰਬੰਧੀ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਅਪਲਾਈ ਕਰਕੇ ਇਸ ਦਾ ਲਾਭ ਲੈ ਸਕਦੇ ਹਨ। ਪੋਰਟਲ ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜ਼ਮੀਨ ਦੇ ਖੇਵਟ ਨੰ./ਖਸਰਾ ਨੰ. ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ ਅਤੇ ਇਸ ਪੋਰਟਲ ਤੇ ਕਿਸਾਨ ਵੀਰ 25 ਜੂਨ ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਡਾ. ਪਰਮਿੰਦਰ ਸਿੰਘ ਧੰਜੂ, ਸਹਾਇਕ ਪੌਦਾ ਸੁਰੱਖਿਆ ਅਫਸਰ, ਮਲੋਟ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖਾਂਦਾ ਦੀ ਸੁਚੱਜੀ ਵਰਤੋਂ ਕਰਨ ਅਤੇ ਨਰਮੇ ਦੇ ਕੀੜੇ-ਮਕੌੜਿਆ ਦੀ ਰੋਕਥਾਮ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬਲਾਕ ਪੱਧਰੀ ਕੈਂਪ ਵਿੱਚ ਹਾਜਿਰ ਕਿਸਾਨਾ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਵਿਭਾਗ ਦਾ ਸਮੂਹ ਸਟਾਫ ਅਤੇ ਪਿੰਡਾਂ ਵਿੱਚ ਰੱਖੇ ਗਏ ਕਿਸਾਨ ਮਿੱਤਰ ਅਤੇ ਸੁਪਰਵਾਈਜ਼ਰ ਹਾਜ਼ਿਰ ਸਨ। Author: Malout Live