ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਵਿੱਚ ਸ੍ਰੀ ਨਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਤੋਂ ਬਾਅਦ ਸ਼੍ਰੀ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਖੇਤਾਂ ਵਿੱਚ ਪਨੀਰੀ ਲਗਾਉਣ, ਝੋਨੇ ਅਤੇ ਬਾਸਮਤੀ ਦੇ ਕੀਤੀਆਂ ਮਕੌੜਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਉਪਰੰਤ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨ ਬਾਰੇ ਪ੍ਰੇਰਿਤ ਕਰਦੇ ਹੋਏ ਮੌਕੀ ਅਤੇ ਨਰਮੇ ਦੀ ਬਿਜਾਈ ਉੱਪਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਗਿਆ। ਸ੍ਰੀ ਜਗਮੋਹਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਗਿੱਦੜਬਾਹਾ ਨੇ ਕੈਂਪ ਵਿੱਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਸੁਖਜਿੰਦਰ ਸਿੰਘ ਏ.ਡੀ.ਓ. ਮਨਿੰਦਰਦੀਪ ਸਿੰਘ ਏ.ਡੀ.ਓ ਅਤੇ ਸਮੂਹ ਗਿੱਦੜਬਾਹਾ ਖੇਤੀਬਾੜੀ ਸਟਾਫ਼ ਅਤੇ ਪਿੰਡ ਕਾਉਣੀ ਦੇ ਅਗਾਂਹਵਧੂ ਕਿਸਾਨ ਹਾਜ਼ਿਰ ਸਨ। Author : Malout Live