ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਲੱਕੜਵਾਲਾ ਵਿਖੇ ਲਗਾਇਆ ਗਿਆ 'ਕਿਸਾਨ ਸਿਖਲਾਈ ਕੈਂਪ'

ਮਲੋਟ: ਮੁੱਖ ਖੇਤੀਬਾੜੀ ਅਫ਼ਸਰ ਡਾ.ਗੁਰਪ੍ਰੀਤ ਸਿੰਘ ਬਰਾੜ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫ਼ਸਰ ਮਲੋਟ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਲੱਕੜਵਾਲਾ ਬਲਾਕ ਮਲੋਟ ਵਿਖੇ ਅੱਜ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਮਨਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸਰਕਲ ਵਿਰਕ ਖੇੜਾ ਵੱਲੋਂ ਪਰਾਲੀ ਪ੍ਰਬੰਧਨ ਅਧੀਨ ਕਿਸਾਨਾਂ ਸੁਪਰ ਸੀਡਰ, ਆਰ.ਐੱਮ.ਬੀ. ਪਲੋਅ ਅਤੇ ਸਮਾਰਟ ਸੀਡਰ ਰਾਹੀ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਕਸਟਮ ਹਾਇਰਿੰਗ ਸੈਂਟਰਾਂ ਵਿੱਚੋਂ ਵੱਧ ਤੋ ਵੱਧ

ਸਬਸਿਡੀ ਵਾਲੇ ਸੰਦਾਂ ਦੀ ਵਰਤੋਂ ਕਰਨ ਤਾਂ ਜੋ ਪੰਜਾਬ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਪਰਾਲੀ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਇਸ ਤੋ ਬਾਅਦ ਸ਼੍ਰੀ ਪਵਨਪ੍ਰੀਤ ਸਿੰਘ ਖੇਤੀਬਾੜੀ ਉੱਪ-ਨਿਰੀਖਕ ਨੇ ਹਾੜ੍ਹੀ ਸੀਜਨ ਦੌਰਾਨ ਬੀਜੀਆਂ ਜਾਣ ਵਾਲੀਆਂ ਕਣਕ ਦੀਆਂ ਕਿਸਮਾਂ, ਕਣਕ ਦੀ ਫਸਲ ਵਿੱਚ ਨਦੀਨਾ ਦੀ ਰੋਕਥਾਮ ਲਈ ਵੱਖ-ਵੱਖ ਨਦੀਨ ਨਾਸ਼ਕ ਬਾਰੇ ਕਿਸਾਨਾਂ ਨੂੰ ਦੱਸਿਆ। ਇਸ ਉਪਰੰਤ ਸ਼੍ਰੀ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਮਿੱਟੀ/ਪਾਣੀ ਪਰਖ ਕਰਵਾਉਣ ਉਪਰੰਤ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਡਾ. ਮਨਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮਲੋਟ ਨੇ ਕਿਸਾਨਾਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕਿਸਾਨਾਂ ਨੂੰ I KHET ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ। Author: Malout Live