ਪਰਾਲੀ ਦੀ ਸਾਂਭ-ਸੰਭਾਲ ਲਈ ਪਿੰਡ ਰੱਥੜੀਆਂ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਮਲੋਟ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਕਿਸਾਨ ਸਿਖਲਾਈ ਕੈਂਪ ਡਾ. ਗੁਰਪ੍ਰੀਤ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ. ਪਰਮਿੰਦਰ ਸਿੰਘ ਧੰਜੂ, ਬਲਾਕ ਖੇਤੀਬਾੜੀ ਅਫ਼ਸਰ ਮਲੋਟ ਦੀ ਯੋਗ ਅਗਵਾਈ ਹੇਠ ਝੋਨੇ ਦੀ ਪ੍ਰਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਰੱਥੜੀਆਂ ਬਲਾਕ ਮਲੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਡਾ. ਅੰਮ੍ਰਿਤ ਕ੍ਰਿਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਸਰਕਲ ਕੋਲਿਆਂਵਾਲੀ ਨੇ ਕਿਸਾਨਾਂ ਨੂੰ ਪਰਾਲੀ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸ਼੍ਰੀਮਤੀ ਪ੍ਰਦੀਪ ਕੌਰ ਖੇਤੀਬਾੜੀ ਉਪ-ਨਿਰੀਖਕ, ਸਰਕਲ ਕੋਲਿਆਂਵਾਲੀ ਨੇ ਹਾੜ੍ਹੀ ਸੀਜ਼ਨ ਦੌਰਾਨ ਬੀਜੀਆਂ ਜਾਣ ਵਾਲੀਆਂ ਕਣਕ ਦੀਆਂ ਕਿਸਮਾਂ, ਕਣਕ ਦੀ ਫ਼ਸਲ ਵਿੱਚ ਨਦੀਨਾ ਦੀ ਰੋਕਥਾਮ ਲਈ ਵੱਖ-ਵੱਖ ਨਦੀਨ ਨਾਸ਼ਕ ਬਾਰੇ ਕਿਸਾਨਾਂ ਨੂੰ ਦੱਸਿਆ ਅਤੇ ਪੀ.ਐੱਮ. ਸਨਮਾਨ ਨਿੱਧੀ ਯੋਜਨਾ ਅਧੀਨ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਸ਼੍ਰੀ ਪਵਨਪ੍ਰੀਤ ਸਿੰਘ ਖੇਤੀਬਾੜੀ ਉਪ-ਨਿਰੀਖਕ, ਸਰਕਲ ਵਿਰਕ ਖੇੜਾ ਮਲੋਟ ਵੱਲੋਂ ਸਹਾਇਕ ਧੰਦਿਆਂ ਅਤੇ ਮਿੱਟੀ ਪਾਣੀ ਦੀ ਪਰਖ ਕਰਵਾਉਣ ਉਪਰੰਤ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। Author: Malout Live