District NewsMalout News

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ-ਮਜਦੂਰਾਂ ਨੇ ਰੱਖੇ ਨੀਂਹ ਪੱਥਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ ਕਰਵਾਏ ਗਏ। ਕੈਬਨਿਟ ਮੰਤਰੀ ਦੇ ਫੈਸਲੇ ਅਨੁਸਾਰ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਵੀਰਾਂ ਨੇ ਅਨਾਜ ਮੰਡੀਆਂ ਦੇ ਨਵੀਨੀਕਰਨ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ। ਇਸ ਤਹਿਤ ਹਲਕੇ ਦੇ ਕਿਸਾਨਾਂ ਅਤੇ ਮਜਦੂਰ ਵੀਰਾਂ ਨੇ ਪਿੰਡ ਖੁੰਨਣ ਕਲਾਂ ਵਿੱਚ 65.89 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਸ਼ੈੱਡ, ਫੜ੍ਹ ਵਿੱਚ ਵਾਧਾ ਅਤੇ ਸੜਕਾਂ ਬਣਾਉਣ, ਪਿੰਡ ਬਾਂਮ ਵਿੱਚ 48.55 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਸ਼ੈੱਡ, ਫੜ੍ਹ ਵਿੱਚ ਵਾਧਾ ਅਤੇ ਸੜਕਾਂ ਬਣਾਉਣ,

ਪਿੰਡ ਉੜਾਂਗ ਵਿੱਚ 27.79 ਲੱਖ ਰੁਪਏ ਦੀ ਲਾਗਤ ਨਾਲ ਸੜਕ ਅਤੇ ਫੜ੍ਹ ਬਣਾਉਣ ਅਤੇ ਮਲੋਟ ਮੰਡੀ ਵਿੱਚ ਵੀ 21.80 ਲੱਖ ਰੁਪਏ ਦੀ ਲਾਗਤ ਨਾਲ ਕਵਰ ਸ਼ੈੱਡ ਦੀ ਰਿਪੇਅਰ, ਗੇਟ, ਚਾਰ ਦਿਵਾਰੀ ਅਤੇ ਫੁੱਟਪਾਥ ਬਣਾਉਣ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ ਗਏ। ਹਲਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਹਲਕੇ ਵਿੱਚ ਇਨ੍ਹਾਂ ਪ੍ਰੋਜੈਕਟਾਂ ਨਾਲ ਕਿਸਾਨਾਂ, ਮਜਦੂਰਾਂ ਅਤੇ ਆਮ ਲੋਕਾਂ ਨੂੰ ਅਨਾਜ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਹੋਵੇਗੀ ਅਤੇ ਇਨ੍ਹਾ ਅਨਾਜ ਮੰਡੀਆਂ ਵਿੱਚ ਹੋਣ ਵਾਲੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।

Author: Malout Live

Back to top button