ਇਨ ਸੀਟੂ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਮਲੋਟ:- ਇਨ ਸੀਟੂ ਸਕੀਮ ਅਧੀਨ ਡਾ. ਬਲਵਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਦਫਤਰ ਮਲੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਸੁਖਚੈਨ ਸਿੰਘ ਏ.ਡੀ.ਓ ਲੰਬੀ ਨੇ ਮਿੱਟੀ ਪਰਖ ਅਤੇ ਸੁਆਇਲ ਹੈਲਥ ਕਾਰਡ ਸਕੀਮ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
ਇਸ ਤੋਂ ਬਾਅਦ ਸ੍ਰੀ ਸ਼ਵਿੰਦਰ ਸਿੰਘ ਏ.ਡੀ.ਓ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪੀ ਐਮ ਕਿਸਾਨ ਸਨਮਾਨ ਸਕੀਮ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸ੍ਰੀ ਮੰਗਲ ਸੈਨ ਏ.ਡੀ.ਓ ਮਲੋਟ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਡਾ.ਕਰਨਜੀਤ ਸਿੰਘ ਨੇ ਆਤਮਾ ਸਕੀਮ ਅਧੀਨ ਚੱਲ ਰਹੀਆਂ ਸਕੀਮਾਂ ਅਤੇ ਹਾੜੀ ਦੀਆਂ ਫਸਲਾਂ ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇੰਜ.ਵਿੰਗ ਤੋਂ ਅਵੈਜੀਤ ਸਿੰਘ ਨੇ ਇਸ ਸੀਟੂ ਸਕੀਮ ਅਧੀਨ ਫਸਲਾਂ ਦੀ ਰਹਿੰਦ ਖੂੰਦ ਬਾਰੇ ਵੱਖ ਵੱਖ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਆਏ ਵੱਖ ਵੱਖ ਪਿੰਡਾਂ ਦੇ ਲੱਗਭਗ 200 ਕਿਸਾਨਾਂ ਨੇ ਕੈਂਪ ਵਿੱਚ ਭਾਗ ਲਿਆ। ਇਸ ਕੈਂਪ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ, ਬਲਾਕ ਖੇਤੀਬਾੜੀ ਅਫਸਰ ਡਾ. ਬਿੱਕਰ ਸਿੰਘ ਢਿਲੋਂ ਗਿੱਦੜਬਾਹਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਜਲੌਰ ਸਿੰਘ ਲੰਬੀ ਵੀ ਮੌਜੂਦ ਰਹੇ।
ਕੈਂਪ ਵਿੱਚ ਪਹੁੰਚੇ ਸਮੂਹ ਕਿਸਾਨਾਂ ਦਾ ਡਾ. ਹਸਨ ਸਿੰਘ ਸਹਾਇਕ ਪੌਦਾ ਸੁਰੱਖਿਆ ਅਫਸਰ ਮਲੋਟ ਨੇ ਕਿਸਾਨਾਂ ਦਾ ਕੈਂਪ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ।