ਫੌਜ ਦੇ ਲਿਖਤੀ ਪੇਪਰ ਅਤੇ ਭਰਤੀ ਸੰਬੰਧੀ ਮੰਗਾਂ ਨੂੰ ਪੂਰਾ ਕਰਨ ਲਈ ਸੌਂਪਿਆ ਮੰਗ ਪੱਤਰ

ਫਾਜ਼ਿਲਕਾ:- ਫਾਜ਼ਿਲਕਾ ਦੇ ਵਸਨੀਕ ਕੁਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵੱਲੋਂ ਏ.ਡੀ.ਸੀ (ਜ) ਫਾਜ਼ਿਲਕਾ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਮੰਗਾਂ ਬਾਰੇ ਚਾਨਣਾ ਪਾਇਆ ਗਿਆ ਹੈ। ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨੌਜਵਾਨਾਂ ਵੱਲੋਂ ਬੇਨਤੀ ਹੈ ਕਿ ਜਿਨ੍ਹਾਂ ਦਾ ਆਰਮੀ ਦਾ ਲਿਖਤੀ ਪੇਪਰ ਰੁਕਿਆ ਹੋਇਆ ਹੈ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਰਵਾਇਆ ਜਾਵੇ। ਕੋਰੋਨਾ ਮਹਾਂਮਾਰੀ ਕਾਰਨ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ 2 ਸਾਲ ਦੀ ਸਮਾਂ ਸੀਮਾ ਵਧਾ ਕੇ ਛੋਟ ਦਿੱਤੀ ਜਾਵੇ। ਭਾਰਤ ਸਰਕਾਰ ਦੁਆਰਾ ਜੋ ਟੀ.ਓ.ਡੀ. ਲਾਗੂ ਕੀਤਾ ਗਿਆ ਹੈ ਉਸ ਨੂੰ ਰੱਦ ਕੀਤਾ ਜਾਵੇ। ਪੂਰੇ ਭਾਰਤ ਦੇ ਸਾਰੇ ਏ.ਆਰ.ਓਜ਼ ਨੂੰ ਹੁਕਮ ਕੀਤਾ ਜਾਵੇ ਕਿ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਪਰੋਕਤ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਅਸੀਂ ਸਾਰੇ ਨੌਜਵਾਨ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਸਕੀਏ।