ਪੰਜਾਬ ‘ਚ ਅੱਤਵਾਦੀ ਹਮਲੇ ਦਾ ਖਦਸ਼ਾ

ਪੰਜਾਬ ‘ਚ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਲੈ ਕੇ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਨੂੰ ਰੈੱਡ ਅਲਰਟ ‘ਤੇ ਰੱਖਿਆ ਗਿਆ ਹੈ। ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਚੱਪੇ-ਚੱਪੇ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਲਗਾਤਾਰ ਤਿੰਨ ਪਠਾਨਕੋਟ,ਗੁਰਦਾਸਪੁਰ ਅਤੇ ਬਟਾਲਾ ‘ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਦੇ ਲਈ ਵੱਖ-ਵੱਖ ਜ਼ਿਲਿਆਂ ਤੋਂ ਭਾਰੀ ਪੁਲਸ ਫੋਰਸ ਮੰਗਵਾਈ ਜਾ ਰਹੀ ਹੈ।ਪਠਾਨਕੋਟ ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਵਿਭਾਗਾਂ ਨੂੰ ਐਂਮਰਜੈਂਸੀ ਦੌਰਾਨ ਤਿਆਰ ਰਹਿਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਧਰ ਬਟਾਲਾ ‘ਚ ਸੁਰੱਖਿਆ ਫੋਰਸਾਂ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਬਟਾਲਾ ‘ਚ ਪਟਿਆਲਾ, ਫਿਰੋਜ਼ਪੁਰ, ਮੋਗਾ, ਜਲੰਧਰ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਫਤਹਿਗੜ ਸਹਿਬ ਤੋਂ ਪੁਲਿਸ ਮੰਗਵਾਈ ਹੈ।