Punjab

ਵਿੱਤ ਮੰਤਰੀ ਮਨਪ੍ਰੀਤ ਸਿੰਘ ਨੇ ਵਿਕਾਸ ਕਾਰਜਾਂ ਲਈ 12.50 ਲੱਖ ਦੇ ਚੈੱਕ ਵੰਡੇ ‘

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਵਿਧਾਨ ਸਭਾ ਖੇਤਰ ਦਾ ਦੌਰਾ ਕੀਤਾcਇਸ ਦੌਰਾਨ ਉਨ੍ਹਾਂ ਜਿੱਥੇ ਵਿਕਾਸ ਕਾਰਜਾ ਲਈ ਗਾਟਾ ਦੇ ਚੈੱਕ ਵੰਡੇ ਉਥੇ ਹੀ ਸ਼ਹਿਰ ਵਿਚ ਹੋਏ ਵੱਖ – ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਵੀ ਕੀਤੀ। ਉਨਾ ਬੇਅੰਤ ਨਗਰ ਵਿਚ ਇਕ ਇਕੱਠ ਦੌਰਾਨ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾ ਨੋਟਬੰਦੀ ਤੇ ਜੀਐਸਟੀ ਲਾਗੂ ਕਰਕੇ ਦੇਸ਼ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ। ਉਨਾ ਕਿਹਾ ਕਿ ਮੋਦੀ ਸਰਕਾਰ ਦੀਆ ਗਲਤ ਨੀਤੀਆਂ ਕਾਰਨ ਹੀ ਲਗਾਤਾਰ ਦੇਸ਼ ਦੇ ਆਰਥਿਕ ਹਾਲਾਤ ਮਾੜੇ ਹੋ ਰਹੇ ਹਨ। ਦੇਸ਼ ਵਿਚ ਬੇਰੁਜ਼ਗਾਰੀ ਦਿਨੋਂ ਦਿਨ ਵਧ ਰਹੀ ਹੈ ਤੇ ਮਹਿੰਗਾਈ ਦੀ ਮਾਰ ਲੋਕਾ ਨੂੰ ਪੈ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਜੀਐਸਟੀ ਦੇ ਪੈਸੇ ਨਹੀਂ ਦਿੱਤੇ ਜਾ ਰਹੇ। ਉਨਾ ਕਿਹਾ ਕਿ ਕੇਂਦਰ ਸਰਕਾਰ ਦੀਆ ਗਲਤ ਨੀਤੀਆਂ ਦਾ ਅਸਰ ਪੰਜਾਬ ‘ ਤੇ ਵੀ ਪੈ ਰਿਹਾ ਹੈ ਪਰ ਫਿਰ ਵੀ ਸੂਬੇ ਦੀ ਕਾਗਰਸ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਬਿਹਤਰ ਕਰਨ ਦੇ ਯਤਨ ਕਰ ਰਹੀ ਹੈ। ਉਨਾ ਕਿਹਾ ਕਿ ਸ਼ਹਿਰ ਅੰਦਰ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ ਜੋ ਭਵਿੱਖ ਵਿਚ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਸਕੂਲਾ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸ਼ਹਿਰ ਵਾਸੀਆ ਨੂੰ ਮੁੱਢਲੀਆਂ ਸਹੂਲਤਾਂ ਦੇਣ ਵੱਲ ਲੱਗਾ ਹੋਇਆ ਹੈ ਉਨ੍ਹਾਂ ਕਿਹਾ ਕਿ ਵਿਕਾਸ ਦੇ ਰਹਿੰਦੇ ਕੰਮ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਉਨ੍ਹਾਂ ਇਸ ਮੌਕੇ ਸ਼ਹਿਰ ਦੇ ਵਿਕਾਸ ਲਈ 12.50 ਲੱਖ ਦੇ ਚੈੱਕ ਵੀ ਤਕਸੀਮ ਕੀਤੇ। ਉਨ੍ਹਾ ਦਾਣਾ ਮੰਡੀ ਵਿਚ ਰੱਖੇ ਇਕ ਸਮਾਗਮ ਦੌਰਾਨ ਗੁਰੂ ਸੇਵਾ ਵੈਲਫ਼ੇਅਰ ਸੋਸਾਇਟੀ ਨੂੰ ਸਮਾਜ ਭਲਾਈ ਦੇ ਕੰਮਾਂ ਲਈ 2.50 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਤੋਂ ਬਾਅਦ ਸਤਿਗੁਰ ਕਬੀਰ ਮਾਨਵ ਸੇਵਾ ਸੰਮਤੀ ਬਠਿੰਡਾ ਨੂੰ ਸਤਿਗੁਰ ਕਬੀਰ ਧਰਮਸ਼ਾਲਾ ਦੀ ਮੁਰੰਮਤ ਲਈ 2 ਲੱਖ ਰੁਪਏ , ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਨੂੰ ਮੀਟਿੰਗ ਹਾਲ ਦੀ ਉਸਾਰੀ ਲਈ 5 ਲੱਖ ਰੁਪਏ , ਭਾਈ ਜਗਤਾ ਜੀ, ਜੈ ਮਾਂ ਦੁਰਗਾ ਚੈਰੀਟੇਬਲ ਟਰੱਸਟ ਨੂੰ ਵੀ ਸਮਾਜ ਭਲਾਈ ਦੇ ਕੰਮਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਦਿੱਤੇ¢ ਸ਼ਾਮ ਸਮੇਂ ਉਨ੍ਹਾਂ ਪੁਲਿਸ ਪਬਲਿਕ ਸਕੂਲ ਵਿਚ ਬਾਸਕਟਬਾਲ ਦੇ ਮੈਚ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾ ਨੂੰ ਫੁੱਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ , ਬੱਚਿਆ ਨੂੰ ਖੇਡਾ ਵੱਲ ਪ੍ਰੇਰਿਤ ਕਰਨ ਲਈ ਟੂਰਨਾਮੈਂਟ ਤੇ ਕਬੱਡੀ ਕੱਪ ਕਰਵਾਏ ਜਾ ਰਹੇ ਹਨ।

Leave a Reply

Your email address will not be published. Required fields are marked *

Back to top button