ਪਟਿਆਲਾ ਦੇ ਫੋਕਲ ਪੁਆਇੰਟ ਸਥਿਤ ਕੈਮੀਕਲ ਫੈਕਟਰੀ ਵਿੱਚ ਲੱਗੀ ਅੱਗ

ਪਟਿਆਲਾ:- ਪਟਿਆਲਾ ਦੇ ਫੋਕਲ ਪੁਆਇੰਟ ਵਿਖੇ ਇੱਕ ਕੈਮੀਕਲ ਫੈਕਟਰੀ ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਹੈ। ਇਸ ਅੱਗ ਦੇ ਨਾਲ ਸਾਰੀ ਫੈਕਟਰੀ ਸੜ ਕੇ ਸੁਆਹ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਅੱਧੀ ਦਰਜਨ ਦੇ ਕਰੀਬ ਗੱਡੀਆਂ ਮੌਕੇ ਪੁੱਜੀਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਮੌਕੇ 'ਤੇ ਡੀ.ਸੀ. ਅਤੇ ਐੱਸ.ਐੱਸ.ਪੀ. ਵੀ ਪਹੁੰਚ ਗਏ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਤੋਂ ਬਾਅਦ ਫੈਕਟਰੀ ਮਾਲਿਕ ਕਾਫੀ ਗੁੱਸੇ ਵਿਚ ਦਿਖੇ। ਇਸ ਦੌਰਾਨ ਉਨ੍ਹਾਂ ਦੀ ਪਟਿਆਲਾ ਦੇ ਡੀ.ਸੀ. ਨਾਲ ਬਹਿਸ ਵੀ ਹੋਈ।