ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਹਾਮਦ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੱਕ ਅਤੇ ਟਰੈਕਟਰ ਵਿਚਾਲੇ ਟੱਕਰ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਨੈਬ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਨੈਬ ਸਿੰਘ ਟਰੈਕਟਰ ‘ਤੇ ਸਵਾਰ ਹੋ ਕੇ ਜੀ.ਟੀ ਰੋਡ ‘ਤੇ ਚੜ੍ਹਨ ਲੱਗਾ ਤਾਂ ਫ਼ਾਜ਼ਿਲਕਾ ਤਰਫ਼ੋਂ ਆ ਰਹੇ ਪਿਆਜ਼ਾਂ ਦੇ ਭਰੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਗਿਆ। ਪੁਲਿਸ ਨੇ ਟਰੱਕ ਚਾਲਕ ਨੂੰ ਟਰੱਕ ਸਮੇਤ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।