ਫਿਟ ਇੰਡੀਆ ਮੁਹਿੰਮ’ ਦੀ ਸ਼ੁਰੂਆਤ ਕਰਨਗੇ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰੀ ਖੇਡ ਦਿਵਸ ਮੌਕੇ ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਤੋਂ‘ਫਿਟ ਇੰਡੀਆ ਮੁਹਿੰਮ’ ਦੀ ਸ਼ੁਰੂਆਤ ਕੀਤੀ । ਖੇਡ ਦਿਵਸ ਦੇ ਮੌਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਖੇਡ ਮੰਤਰੀ ਕਿਰੇਨ ਰਿਜਿਜੂ ਵੀ ਮੌਜੂਦ ਰਹੇ। ਦੇਸ਼ ਭਰ ਤੋਂ ਕਈ ਨਾਮਵਰ ਸ਼ਖਸੀਅਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ। ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ’ਚ ਹੋ ਰਹੇ ਪ੍ਰੋਗਰਾਮ ’ਚ ਭਾਜਪਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ, ਮਨੋਜ ਤਿਵਾੜੀ ਅਤੇ ਫਿਲਮ ਅਭਿਨੇਤਰੀ ਸ਼ਿਲਪਾ ਸ਼ੈੱਟੀ ਸਮੇਤ ਕਈ ਵੱਡੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ। ਅੱਜ ਖੇਡ ਦਿਵਸ ਹੈ ਅਤੇ ਇਸ ਮੌਕੇ ’ਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਫਿਟ ਇੰਡੀਆ ਮੁਹਿੰਮ ਦਾ ਸਿੱਧਾ ਪ੍ਰਸਾਰਣ ਦੇਸ਼ ਦੇ ਕਾਲਜਾਂ ਵਿੱਚ ਵੀ ਕੀਤਾ ਜਾਵੇਗਾ। ਇਸਦੇ ਨਾਲ ਹੀ ਫਿਟ ਇੰਡੀਆ ਮੁਹਿੰਮ ਨੂੰ ਲੈ ਕੇ ਦੇਸ਼ ਭਰ ਵਿੱਚ ਕਈ ਥਾਵਾਂ ‘ਤੇ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ ਹਨ। ਇਸ ਮੁਹਿੰਮ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਸਰੀਰਕ ਸਿੱਖਿਆ ਨੂੰ ਉਤਸ਼ਾਹਤ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿੱਚ ਖੇਡ ਸਹੂਲਤਾਂ ਵਿੱਚ ਵਾਧਾ ਕੀਤਾ ਜਾਵੇਗਾ। ਸਕੂਲ-ਯੂਨੀਵਰਸਿਟੀਆਂ ਨੂੰ 15 ਦਿਨਾਂ ਦੀ ਤੰਦਰੁਸਤੀ ਯੋਜਨਾ ਪ੍ਰਦਾਨ ਕਰਨੀ ਪਵੇਗੀ ਅਤੇ ਇਸ ਤੰਦਰੁਸਤੀ ਯੋਜਨਾ ਨੂੰ ਵੈਬਸਾਈਟ ‘ਤੇ ਦੱਸਣਾ ਪਏਗਾ। ਫਿਟ ਇੰਡੀਆ ਅਭਿਆਨ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਨੇ ਅੱਧਾ ਦਰਜਨ ਤੋਂ ਜ਼ਿਆਦਾ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਇਨ੍ਹਾਂ ਵਿਚ ਖੇਡ ਵਿਭਾਗ, ਪੰਚਾਇਤ ਰਾਜ ਅਤੇ ਪੇਂਡੂ ਵਿਕਾਸ ਵਰਗੇ ਵਿਭਾਗ ਸ਼ਾਮਲ ਹਨ। ਇਹ ਵਿਭਾਗ ਆਪਣੇ-ਆਪਣੇ ਪੱਧਰ ਉਤੇ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕਰ ਰਹੇ ਹਨ। ਇਸ ਮੁਹਿੰਮ ਵਿਚ ਖੇਡ, ਉਦਯੋਗ, ਰਾਜਨੀਤੀ ਅਤੇ ਫਿਲਮੀ ਜਗਤ ਸਮੇਤ ਹਰ ਖੇਤਰ ਨਾਲ ਜੁੜੀਆਂ ਵੱਡੀਆਂ ਹਸਤੀਆਂ ਨੂੰ ਸ਼ਾਮਲ ਕੀਤਾ ਜਾਵੇਗਾ।