ਬਠਿੰਡਾ ਤੋਂ ਦਿੱਲੀ ਲਈ ਅੱਜ ਤੋਂ ਫਲਾਈਟ ਦੀ ਹੋਈ ਸ਼ੁਰੂਆਤ

ਮਲੋਟ: ਅੱਜ ਸੋਮਵਾਰ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ ਅਤੇ ਇਸਦੇ ਨਾਲ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜ ਜਾਵੇਗਾ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ। ਉਨਾਂ ਲਿਖਿਆ ਕਿ ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ... ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ

ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ...ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ...ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ। Author: Malout Live