ਹੜ੍ਹ ਰੋਕੂ ਪ੍ਰਬੰਧਾਂ ਦੀ ਲੜੀ ਤਹਿਤ ਜਿਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਕੀਤੇ ਗਏ ਸਥਾਪਿਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਨੇ ਦੱਸਿਆ ਹੈ ਕਿ ਮਾਨਸੂਨ ਸੀਜ਼ਨ 2024 ਦੇ ਮੱਦੇਨਜ਼ਰ ਅਗੇਤੇ ਹੜ੍ਹ ਰੋਕੂ ਪ੍ਰਬੰਧਾਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ -ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਜਿੱਥੇ ਜਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਉੱਥੇ ਹੀ ਮਲੋਟ ਅਤੇ ਗਿੱਦੜਬਹਾ ਵਿਖੇ ਸਬ-ਡਿਵੀਜ਼ਨ ਪੱਧਰ ਦੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 01633-260341 ਹੈ। ਇਸ ਤੋਂ ਬਿਨਾਂ ਮਲੋਟ ਵਿਖੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01637-261072 ਅਤੇ ਗਿੱਦੜਬਾਹਾ ਵਿਖੇ ਸਥਾਪਿਤ ਹੜ੍ਹ ਕੰਟਰੋਲ ਰੂਮ ਦਾ ਨੰਬਰ 01637-231931 ਹੈ। ਜ਼ਿਲ੍ਹਾ ਵਾਸੀ ਹੜਾਂ ਸੰਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਕੋਈ ਸੂਚਨਾ ਦੇਣ ਲਈ ਇਸ ਕੰਟਰੋਲ ਰੂਮ ਤੇ ਕਾਲ ਕਰ ਸਕਦੇ ਹਨ। ਇਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਰਹਿਣਗੇ। Author : Malout Live