District NewsMalout NewsPunjab

ਸ.ਸ.ਸ.ਸਕੂਲ ਰਾਏ ਕੇ ਕਲਾਂ ਵਿਖੇ ਨਾਨ ਬੋਰਡ ਜਮਾਤਾਂ ਲਈ ਇਨਾਮ ਵੰਡ ਸਮਾਰੌਹ ਦਾ ਆਯੋਜਨ

ਮਲੋਟ:- ਵਿਭਾਗੀ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ.ਸ.ਸ.ਸਕੂਲ ਰਾਏ ਕੇ ਕਲਾਂ ਵਿਖੇ ਨਾਨ ਬੋਰਡ ਜਮਾਤਾਂ ਲਈ ਇਨਾਮ ਵੰਡ ਸਮਾਰੌਹ ਦਾ ਆਯੋਜਨ ਕੀਤਾ ਗਿਆ। ਸੈਸ਼ਨ 2021-22 ਦੌਰਾਨ ਅਕਾਦਮਿਕ ਗਤੀਵਿਧੀਆਂ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਇਨਾਮ ਵੰਡ ਸਮਾਰੌਹ ਲਈ ਸਟੇਜ ਦਾ ਸੰਚਾਲਨ ਸਾਇੰਸ ਮਾਸਟਰ ਸ਼੍ਰੀ ਮੁਕੇਸ਼ ਕੁਮਾਰ ਨੇ ਕੀਤਾ। ਇਨਾਮ ਵੰਡ ਸਮਾਰੋਹ ਵਿੱਚ ਮਹਿਮਾਨ ਵਜੋਂ

ਐੱਸ.ਐੱਮ.ਸੀ ਚੇਅਰਪਰਸਨ ਸ਼੍ਰੀਮਤੀ ਜੋਤੀ ਰਾਣੀ ਅਤੇ ਐੱਸ.ਐੱਮ.ਸੀ ਮੈਂਬਰਾਂ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਸਾਹਿਬ ਵੱਲੋਂ ਆਪਣੇ ਭਾਸ਼ਣ ਵਿੱਚ ਆਏ ਹੋਏ ਮਹਿਮਾਨਾਂ ਨੂੰ ਸਕੂਲ ਦੀਆਂ ਸਾਲਾਨਾ ਪ੍ਰਾਪਤੀਆਂ ਅਤੇ ਸਕੂਲ ਸੰਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਵੀ ਕਿਹਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਸਕੂਲ ਦੀ ਬੇਹਤਰੀ ਲਈ ਆਪਣਾ ਹੋਰ ਵਡਮੁੱਲਾ ਯੋਗਦਾਨ ਦੇਣ ਦੀ ਬੇਨਤੀ ਵੀ ਕੀਤੀ ਗਈ।

Author : Malout Live

Leave a Reply

Your email address will not be published. Required fields are marked *

Back to top button