District News

ਜਿ਼ਲ੍ਹੇ ਵਿੱਚ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਇੱਕ ਰੋਜਾ ਟਰੇਨਿੰਗ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ:– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ ਰੋਜਾ ਟਰੇਨਿੰਗ ਕੈਂਪ ਜਿ਼ਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਡਾ.ਰਿਚਾ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਐਚ. ਐਸ. ਸਰਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਬਲਜਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਜੰਟ ਸਿੰਘ ਔਲਖ ਜ਼ਿਲਾ ਇੰਚਾਰਜ ਜੀ.ਓ.ਜੀ, ਸ੍ਰੀ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ (ਆਤਮਾ), ਅਬੇਜੀਤ ਧਾਲੀਵਾਲ ਖੇਤੀਬਾੜੀ ਇੰਜੀਨੀਅਰ, ਐਸ.ਡੀ.ਓ ਪ੍ਰਦੂਸ਼ਨ ਕੰਟਰੋਲ ਬੋਰਡ ਸ੍ਰੀ ਰਵੀਪਾਲ ਤੋਂ ਇਲਾਵਾ ਖੇਤੀਬਾੜੀ ਵਿਭਾਗ ਵਲੋਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਤਾਇਨਾਤ ਕੀਤੇ ਨੋਡਲ ਅਫਸਰਾਂ ਅਤੇ ਕੋਆਰਡੀਨੇਟਰਾਂ ਨੇ ਭਾਗ ਲਿਆਂ।
ਇਸ ਟਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਝੋਨੇ ਦੀ ਪਰਾਲੀ ਪ੍ਰਬੰਧਨ ਕਰਨ ਲਈ ਪਿੰਡ ਪੱਧਰ ਤੇ ਖੇਤੀਬਾੜੀ ਵਿਭਾਗ ਵਲੋਂ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ 254 ਨੋਡਲ ਅਫਸਰ ਅਤੇ 25 ਕੋਆਰਡੀਨੇਟਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਇਹ ਪਿੰਡਾਂ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਨ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣਗੇ। ਉਹਨਾਂ ਅੱਗੇ ਦੱਸਿਆਂ ਖੇਤੀਬਾੜੀ ਵਿਭਾਗ ਵਲੋਂ ਇੱਕ ਡਾਇਰੈਕਟਰੀ ਵੀ ਬਣਾਈ ਗਈ ਹੈ, ਜਿਸ ਵਿੱਚ ਜਿ਼ਲ੍ਹੇ ਦੇ ਕਿਸਾਨਾਂ ਦਾ ਪੂਰਾ ਵੇਰਵਾ ਦਰਜ ਕੀਤਾ ਗਿਆ ਹੈ ਕਿ ਇਹਨਾਂ ਕਿਸਾਨਾਂ ਪਾਸ ਕਿਸ ਤਰ੍ਹਾਂ ਦੇ ਸੰਦ ਹਨ ਜੋ ਪਰਾਲੀ ਨੂੰ ਸਾਂਭ ਸੰਭਾਲ ਲਈ ਵਰਤੋ ਵਿਚ ਲਿਆ ਰਹੇ ਹਨ।ਇਹ ਕਿਸਾਨ ਦੂਸਰੇ ਕਿਸਾਨਾਂ ਲਈ ਵੀ ਮਾਰਗ ਦਰਸ਼ਨ ਦਾ ਕੰਮ ਵੀ ਕਰ ਰਹੇ ਹਨ।
ਉਹਨਾਂ ਅੱਗੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜਾਏ ਇਸ ਪਰਾਲੀ ਦੀਆਂ ਗੰਢਾਂ ਬਣਾ ਕੇ ਬਾਇਓ ਮਾਸ ਪਲਾਂਟ ਚੰਨੂ,ਗੁਲਾਬੇਵਾਲਾ ਜਾਂ ਗੱਡਾ ਡੋਬ ਜੋ ਇਸ ਜਿ਼ਲ੍ਹੇ ਦੇ ਪਿੰਡਾਂ ਦੇ ਨਜ਼ਦੀਕ ਹਨ ਵਿਖੇ ਵੇਚ ਵੱਧ ਮੁਨਾਫਾ ਕਮਾਂ ਸਕਦੇ ਹਨ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਜਿੱਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਉਥੇ ਜਮੀਨ ਵਿੱਚਲੇ ਬਹੁਤ ਸਾਰੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਹਨਾਂ ਖੁਰਾਕੀ ਤੱਤਾਂ ਨੂੰ ਬਹਾਲ ਕਰਨ ਲਈ ਕਿਸਾਨ ਨੂੰ ਦੁਬਾਰਾ ਜਮੀਨ ਵਿੱਚ ਰਸਾਇਣ ਖਾਦਾਂ ਦੀ ਵਰਤੋ ਕਰਕੇ ਆਪਣਾ ਨਜਾਇਜ ਖਰਚੇ ਨੂੰ ਵਧਾਉਣਾ ਪੈਂਦਾ ਹੈ।
ਹੁਣ ਅੱਗੇ ਦੱਸਿਆਂ ਕਿ ਜਿਹੜੇ ਪਿੰਡਾਂ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗੇ ਨਹੀਂ ਲਗਾਉਣਗੇ, ਉਹਨਾਂ ਪਿੰਡਾਂ ਦੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਉਹਨਾਂ ਪਿੰਡਾਂ ਨੂੰ ਵਿਸ਼ੇਸ਼ ਤੌਰ ਤੇ ਇਨਾਮ ਵੀ ਦਿੱਤਾ ਜਾਵੇਗਾ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਲਈ ਜਿ਼ਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।
ਇਸ ਮੌਕੇ ਤੇ ਏ.ਡੀ.ਸੀ ਡਾ.ਰਿਚਾ ਅਤੇ ਏ.ਡੀ.ਸੀ.ਡੀ ਸ੍ਰੀ ਐਚ.ਐਸ ਸਰਾਂ ਨੇ ਨੋਡਲ ਅਫਸਰਾਂ ਅਤੇ ਕੋਆਰਡੀਨੇਟਰਾਂ ਨੂੰ ਪਰਾਲੀ ਵਰਗੀ ਸਮੱਸਿਆਂ ਦੇ ਹੱਲ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਐਸ.ਡੀ.ਓ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਪਰਾਲੀ ਦੇ ਸਾੜਣ ਨਾਲ ਹੋਣ ਵਾਲੇ ਨੁਕਸ਼ਾਨ ਅਤੇ ਵਾਤਾਵਰਣ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ। ਸ੍ਰੀ ਅਬੈਜੀਤ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਵਰਤੇ ਜਾਂਦੇ ਸੰਦਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *

Back to top button