ਡੀ.ਏ.ਵੀ ਕਾਲਜ ਮਲੋਟ ਵਿਖੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਵਣ-ਮਹਾਂਉਤਸਵ ਮਨਾਇਆ ਗਿਆ

ਮਲੋਟ:- ਡੀ.ਏ.ਵੀ ਕਾਲਜ ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਅਤੇ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫਸਰਾ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਧੀਨ ਵਣ-ਮਹਾਂਉਤਸਵ ਮਨਾਇਆ ਗਿਆ। ਜਿਸ ਵਿੱਚ ਲਗਭਗ 40 ਐੱਨ.ਐੱਸ.ਐੱਸ ਵਲੰਟੀਅਰਾਂ ਨੇ ਭਾਗ ਲਿਆ। ਅੱਜ ਕੱਲ੍ਹ ਦੇ ਪ੍ਰਦੂਸ਼ਿਤ ਵਾਤਾਵਰਣ ਵਿੱਚ ਰੁੱਖਾਂ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ।                    

ਮਨੁੱਖ ਦੇ ਜੀਵਨ ਨੂੰ ਸੁਖੀ ਅਤੇ ਤੰਦਰੁਸਤ ਬਣਾਈ ਰੱਖਣ ਵਿੱਚ ਰੁੱਖਾਂ ਦਾ ਅਹਿਮ ਰੋਲ ਹੈ। ਜਿੰਨਾਂ ਸਾਡੇ ਲਈ ਹਵਾ ਤੇ ਪਾਣੀ ਜ਼ਰੂਰੀ ਹੈ, ਉਹਨਾਂ ਹੀ ਜਰੂਰੀ ਸਾਡੇ ਲਈ ਰੁੱਖ ਵੀ ਹਨ। ਇਸੇ ਮਕਸਦ ਨੂੰ ਮੁੱਖ ਰੱਖਦੇ ਹੋਏ, ਕਾਲਜ ਦੇ ਐੱਨ.ਐੱਸ.ਐੱਸ ਵਲੰਟੀਅਰਾਂ ਵੱਲੋਂ ਦਰੱਖਤ ਲਗਾਏ ਗਏ। ਇਸ ਮੌਕੇ ਪ੍ਰੋਗਰਾਮ ਅਫਸਰਾਂ ਤੋਂ ਇਲਾਵਾ ਸ਼੍ਰੀ ਸੁਦੇਸ਼ ਗਰੋਵਰ, ਮੈਡਮ ਤਜਿੰਦਰ ਕੌਰ, ਮੈਡਮ ਨੀਲਮ ਭਾਰਦਵਾਜ, ਡਾ. ਮੁਕਤਾ ਮੁਟਨੇਜਾ, ਸ਼੍ਰੀ ਰਾਮ ਮਨੋਜ ਸ਼ਰਮਾ, ਮੈਡਮ ਰਿੰਪੂ, ਸ਼੍ਰੀ ਵਿੱਕੀ ਕਾਲੜਾ ਅਤੇ ਸ਼੍ਰੀ ਸਾਹਿਲ ਗੁਲਾਟੀ ਹਾਜਿਰ ਸਨ।   Author: Malout Live