District NewsMalout News

ਕਾਂਗਰਸ ਪਾਰਟੀ ਵੱਲੋਂ ਚੋਣ ਕਮੇਟੀਆਂ ਦਾ ਗਠਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਤੇ ਉੱਤਰਾਖੰਡ ਲਈ ਸੂਬਾ ਚੋਣ ਕਮੇਟੀਆਂ ਦਾ ਗਠਨ ਕੀਤਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ ਵੇਣੁਗੋਪਾਲ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ, ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ ਨੇ ਇਨ੍ਹਾਂ ਕਮੇਟੀਆਂ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਗਠਿਤ ਸੂਬਾ ਚੋਣ ਕਮੇਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਮਨੀਸ਼ ਤਿਵਾੜੀ, ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ,

ਸੁਖਪਾਲ ਸਿੰਘ ਖਹਿਰਾ, ਰਜਿੰਦਰ ਕੌਲ ਭੱਠਲ, ਰਵਨੀਤ ਸਿੰਘ ਬਿੱਟੂ, ਪ੍ਰਗਟ ਸਿੰਘ ਸਮੇਤ 27 ਵਿਅਕਤੀਆਂ ਦੇ ਨਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਸੂਬਾ ਮਹਿਲਾ ਕਾਂਗਰਸ ਪ੍ਰਧਾਨ, ਸੂਬਾ ਯੂਥ ਕਾਂਗਰਸ ਪ੍ਰਧਾਨ, ਸੇਵਾ ਦਲ ਪ੍ਰਧਾਨ ਅਤੇ ਐੱਨ.ਐੱਸ.ਯੂ.ਆਈ ਪ੍ਰਧਾਨ ਨੂੰ ਕਮੇਟੀ ਵਿੱਚ ਰੱਖਿਆ ਗਿਆ ਹੈ। ਇਸੇ ਤਰ੍ਹਾਂ ਉੱਤਰਾਖੰਡ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਕਰਨ ਮਹਾਰਾ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵਿੱਚ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਸੀਨੀਅਰ ਆਗੂ ਪ੍ਰੀਤਮ ਸਿੰਘ, ਯਸ਼ਪਾਲ ਆਰਿਆ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਚਾਰ ਵਿਭਾਗ ਦੇ ਸਕੱਤਰ ਵੈਭਵ ਵਾਲੀਆ ਤੇ ਹੋਰ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ।

Author: Malout Live

Back to top button