ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ:ਸੰਗਰੂਰ : ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ 78 ਸਾਲਾਂ ਦੇ ਸਨ। ਉਹ ਆਪਣੇ ਪਿੱਛੇ ਆਪਣੀ ਪਤਨੀ, ਦੋ ਧੀਆਂ ਤੇ ਇੱਕ ਪੁੱਤਰ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ ਅੱਜ 11 ਵਜੇ ਸੰਗਰੂਰ ਵਿਖੇ ਕੀਤਾ ਜਾਵੇਗਾ।
ਜਸਬੀਰ ਸਿੰਘ ਕਾਂਗਰਸ ਪਾਰਟੀ ਦੀ ਸੰਗਰੂਰ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਵੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਬੁਲਾਰੇ ਵੀ ਰਹੇ ਹਨ।
ਜ਼ਿਕਰਯੋਗ ਹੈ ਕਿ ਜਸਬੀਰ ਸਿੰਘ 1992 ‘ਚ ਸੰਗਰੂਰ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਮੰਤਰੀ ਮੰਡਲ ‘ਚ ਮੰਤਰੀ ਬਣੇ ਸਨ। ਉਹ ਅੱਜ ਕੱਲ੍ਹ ਸਿਆਸਤ ਵਿੱਚ ਸਰਗਰਮ ਨਹੀਂ ਸਨ।