ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦਾ ਹੋਇਆ ਦਿਹਾਂਤ, 75 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਮਲੋਟ: JDU ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਦੀ ਬੇਟੀ ਨੇ ਫੇਸਬੁੱਕ ਪੋਸਟ ਰਾਹੀਂ ਸਾਂਝੀ ਕੀਤੀ। ਸ਼ਰਦ ਯਾਦਵ 75 ਸਾਲ ਦੇ ਸਨ। ਸ਼ਰਦ ਯਾਦਵ ਕਈ ਸਰਕਾਰਾਂ ਵਿੱਚ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਸਨ। ਫੋਰਟਿਸ ਮੈਮੋਰੀਅਲ ਰਿਸਰਚ ਇੰਸਟੀਚਿਊਟ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ

ਕਿ ਸ਼ਰਦ ਯਾਦਵ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਰਾਤ 10:19 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸ਼ਰਦ ਯਾਦਵ ਦੇ ਦਿਹਾਂਤ ‘ਤੇ ਰਾਜਨੀਤਿਕ ਜਗਤ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਸੋਗ ਪ੍ਰਗਟ ਕੀਤਾ। Author: Malout Live