ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਾਰ ਮੁਫ਼ਤ ਸਿਖਲਾਈ ਸੈਂਟਰ ਸ਼ੁਰੂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਜਿੱਥੇ ਮਾਨਵਤਾ ਦੀ ਭਲਾਈ ਦਾ ਬਿਨਾਂ ਕਿਸੇ ਭੇਦ-ਭਾਵ ਬੀੜਾਂ ਚੁੱਕਿਆ ਹੋਇਆ ਹੈ ਉੱਥੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਲਕ ਨਗਰ ਮੁਕਤਸਰ ਸਾਹਿਬ ਵਿੱਚ 12ਵੇ ਮੁਫ਼ਤ ਕੰਪਿਊਟਰ ਸੈਂਟਰ ਦੀ ਸ਼ੂਰੂਆਤ ਕੀਤੀ ਗਈ ਹੈ 6 ਮਹੀਨੇ ਦਾ ਕੋਰਸ ਪੂਰਾ ਕਰਨ ਉਪਰੰਤ ਆਈ.ਐੱਸ.ਉ ਸਰਟੀਫਿਕੇਟ ਜਾਰੀ ਕੀਤਾਂ ਜਾਂਦਾ ਹੈ ਲੋੜਵੰਦ ਸਿਖਿਆਰਥੀ ਇਸ ਵਿੱਚ ਮੁਫ਼ਤ ਸਿਖਲਾਈ ਲੈ ਸਕਦੇ ਹਨ ਇਸ ਤੋਂ ਇਲਾਵਾ ਪਿੰਡ ਨੰਦਗੜ੍ਹ, ਮੁਕਤਸਰ ਸਾਹਿਬ, ਸੁਰਘੂਰੀ ਵਿੱਚ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਵੀ ਖੋਲ੍ਹੇ ਜਾ ਚੁੱਕੇ ਹਨ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੈਂਕੜਿਆਂ ਦੀ ਤਾਦਾਦ ਵਿੱਚ ਨੌਜਵਾਨ ਸਿਖਲਾਈ ਲੈ ਕੇ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਨ ਅਤੇ ਆਪਣੇ-ਆਪਣੇ ਕੰਮਾਂ ਵਿੱਚ ਲੱਗੇ ਹੋਣ ਕਾਰਨ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ। Author: Malout Live