India News
ਮੁੰਬਈ ਦੇ ਡੋਂਗਰੀ ਇਲਾਕੇ ‘ਚ ਡਿੱਗੀ ਚਾਰ ਮੰਜ਼ਿਲਾ ਇਮਾਰਤ

ਮੁੰਬਈ :- ਮੁੰਬਈ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਡੋਂਗਰੀ ਇਲਾਕੇ ‘ਚ ਵੱਡਾ ਹਾਦਸਾ ਵਾਪਰਿਆ ਹੈ। ਇਸ ਇਲਾਕੇ ‘ਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗੀ ਗਈ ਹੈ। ਇਸ ਇਮਾਰਤ ਦੇ ਮਲਬੇ ‘ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਬਰ ਹੈ। ਮੌਕੇ ਤੇ ਫਾਇਰ ਬ੍ਰਿਗੇਡ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਪਹੁੰਚ ਗਈਆਂ ਹਨ। ਇਸ ਦੌਰਾਨ ਬਿਲਡਿੰਗ ਡਿੱਗਣ ਦੇ ਤੁਰੰਤ ਬਾਅਦ ਹੀ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਐੱਨ. ਡੀ. ਆਰ. ਐੱਫ. ਮੁਤਾਬਕ ਤੰਗ ਗਲੀ ਹੋਣ ਕਾਰਨ ਬਚਾਅ ਕੰਮ ‘ਚ ਮੁਸ਼ਕਿਲਾਂ ਆ ਰਹੀਆਂ ਹਨ। ਇਮਾਰਤ ਦੇ ਮਲਬੇ ਹੇਠਾਂ ਦੱਬ ਕੇ 12 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਜਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੌਸਰਬਾਗ਼ ਨਾਂ ਦੀ ਇਸ ਇਮਾਰਤ ‘ਚ ਉੱਪਰ ਫਲੈਟ ਬਣੇ ਹੋਏ ਸਨ ਤੇ ਹੇਠਾਂ ਦੁਕਾਨਾਂ ਬਣੀਆਂ ਹੋਈਆਂ ਸਨ। ਫ਼ਿਲਹਾਲ ਮਲਬੇ ‘ਚੋਂ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ।